ਭਗਵੰਤ ਮਾਨ ਸਰਕਾਰ ਦੀ ਵਿੱਤੀ ਹਾਲਤ ਖ਼ਸਤਾ; ਸਕੂਲਾਂ ਨੂੰ ਜਾਰੀ ਗ੍ਰਾਂਟਾਂ ਤੇ ਲਾਈ ਰੋਕ- ਜੀਟੀਯੂ ਨੇ ਕੀਤੀ ਸਖ਼ਤ ਨਿਖੇਧੀ
ਪੰਜਾਬ ਸਰਕਾਰ ਨੇ ਸਮੱਗਰਾ ਤਹਿਤ ਆਉਂਦੀਆਂ ਗਰਾਂਟਾਂ ਨੂੰ ਨਾ ਖਰਚਣ ਲਈ ਜੁਬਾਨੀ ਰੋਕ ਲਗਾਈ – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਪੰਜਾਬ ਸਰਕਾਰ ਦੇ ਵਿੱਤੀ ਹਾਲਾਤ ਹੋਏ ਖਸਤਾ – ਜਸਵਿੰਦਰ ਸਿੰਘ ਸਮਾਣਾ, ਪਰਮਜੀਤ ਸਿੰਘ ਪਟਿਆਲਾ
ਪਟਿਆਲਾ
ਪੰਜਾਬ ਸਰਕਾਰ ਦੇ ਵਿੱਤੀ ਹਾਲਾਤ ਦਿਨੋ ਦਿਨ ਖਸਤਾ ਹੁੰਦੇ ਜਾ ਰਹੇ ਹਨ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜਿਲਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਨਾ ਪਰਮਜੀਤ ਸਿੰਘ ਪਟਿਆਲਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਮਗਰਾਂ ਸਿੱਖਿਆ ਤਹਿਤ ਹੰਦੀਆਂ ਗਰਾਂਟਾਂ ਨੂੰ ਨਾ ਖਰਚਣ ਲਈ ਦਫਤਰਾਂ ਵੱਲੋਂ ਜੁਬਾਨੀ ਰੋਕ ਲਗਾ ਦਿੱਤੀ ਗਈ ਹੈ।
ਦੱਸਿਆ ਜਾਂਦਾ ਹੈ ਕਿ ਪੀਐਫਐਮਐਸ ਤਹਿਤ ਜੋ ਵੀ ਪੀਪੀਏ ਬਣਾਏ ਜਾ ਰਹੇ ਹਨ, ਉਹਨਾਂ ਨੂੰ ਬੈਂਕਾਂ ਰਾਹੀਂ ਫੇਲ ਕਰ ਦਿੱਤਾ ਜਾਂਦਾ ਹੈ ਤਾਂ ਜੋ ਕਿਸੇ ਵੀ ਵੈਂਡਰ ਨੂੰ ਕਿਸੇ ਕਿਸਮ ਦੀ ਪੇਮੈਂਟ ਨਾ ਹੋ ਜਾਵੇ।
ਇਹਨਾਂ ਸਾਰੀਆਂ ਚੀਜ਼ਾਂ ਨੂੰ ਲੈ ਕੇ ਅਧਿਆਪਕਾਂ ਅੰਦਰ ਵੱਡੇ ਪੱਧਰ ਤੇ ਰੋਸ ਪਾਇਆ ਜਾ ਰਿਹਾ। ਅਧਿਆਪਕ ਆਗੂਆਂ ਨੇ ਦੱਸਿਆ ਕਿ ਗਰਾਂਟਾਂ ਨੂੰ ਖਰਚਣ ਲਈ ਵਿੱਤੀ ਸੀਮਾ 31 ਮਾਰਚ ਤੱਕ ਦੀ ਹੈ ਪਰ ਹੁਣ ਤੋਂ ਹੀ ਪੰਜਾਬ ਸਰਕਾਰ ਦੇ ਹਾਲਾਤ ਇੰਨੇ ਖਸਤਾ ਹੋਏ ਹੋਏ ਹਨ ਕਿ ਗਰਾਂਟਾਂ ਨੂੰ ਕਦੇ ਵੀ ਵਾਪਸ ਲਿਆ ਜਾ ਸਕਦਾ ਹੈ।
ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਗਰਾਂਟਾਂ ਨੂੰ 31 ਮਾਰਚ ਤੱਕ ਖਰਚਣ ਦਾ ਸਮਾਂ ਨਿਰਧਾਰਿਤ ਕਰਨਾ ਚਾਹੀਦਾ ਹੈ ਤਾਂ ਜੋ ਅਧਿਆਪਕ ਬਿਨਾਂ ਕਿਸੇ ਮਾਨਸਿਕ ਪਰੇਸ਼ਾਨੀ ਤੋਂ ਬਚਦੇ ਹੋਏ ਗਰਾਂਟਾਂ ਚੰਗੇ ਢੰਗ ਨਾਲ ਖਰਚ ਸਕਣ।
ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ,ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।

