ਵੱਡੀ ਖ਼ਬਰ: ਪੰਜਾਬ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ!
ਵੱਡੀ ਖ਼ਬਰ: ਪੰਜਾਬ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ!
Punjab News, 22 Jan 2026 :
ਪਟਿਆਲਾ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਬੀਤੇ ਦਿਨੀਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਰਹਿਮਾਨ ਖ਼ਾਨ ਵਜੋਂ ਹੋਈ ਹੈ।
ਪੀਟੀਸੀ ਦੀ ਖ਼ਬਰ ਅਨੁਸਾਰ, ਰਹਿਮਾਨ ਖਾਨ ਦੀ 15 ਤਰੀਕ ਨੂੰ ਆਪਣੇ ਹੀ ਸਕੂਲ ਦੇ ਇੱਕ ਹੋਰ ਵਿਦਿਆਰਥੀ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਰਹਿਮਾਨ ਮਾਨਸਿਕ ਤਣਾਅ ਵਿੱਚ ਆ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ, ਲੜਾਈ ਤੋਂ ਬਾਅਦ ਸ਼ਾਮ ਨੂੰ ਘਰ ਆ ਕੇ ਰਹਿਮਾਨ ਨੇ ਪ੍ਰੇਸ਼ਾਨੀ ਦੇ ਚਲਦੇ ਜਹਿਰ ਨਿਗਲ ਲਿਆ।
ਪਰਿਵਾਰ ਵੱਲੋਂ ਤੁਰੰਤ ਰਹਿਮਾਨ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਜ਼ੋਰਦਾਰ ਇਲਾਜ ਕੀਤਾ ਗਿਆ। ਹਾਲਾਂਕਿ, ਸਾਰੇ ਯਤਨਾਂ ਦੇ ਬਾਵਜੂਦ ਰਹਿਮਾਨ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਸ ਮਾਮਲੇ ਸਬੰਧੀ ਰਹਿਮਾਨ ਖਾਨ ਦੇ ਪਿਤਾ ਨੇ ਦੱਸਿਆ ਕਿ ਸਕੂਲ ਵਿੱਚ ਹੋਈ ਲੜਾਈ ਤੋਂ ਬਾਅਦ ਉਸ ਦਾ ਪੁੱਤਰ ਕਾਫ਼ੀ ਪਰੇਸ਼ਾਨ ਰਹਿੰਦਾ ਸੀ ਅਤੇ ਉਸੇ ਤਣਾਅ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ।
ਦੂਜੇ ਪਾਸੇ, ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਈਟੀਵੀ ਦੀ ਖ਼ਬਰ ਅਨੁਸਾਰ, ਐਸਐਚਓ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ, ਰਹਿਮਾਨ ਖਾਨ 12ਵੀਂ ਜਮਾਤ ਵਿੱਚ ਪੜ੍ਹਦਾ ਸੀ। ਇਸ ਦੀ 15 ਜਨਵਰੀ ਨੂੰ ਸਕੂਲ ਵਿੱਚ ਵਿਦਿਆਰਥੀ ਨਾਲ ਲੜਾਈ ਹੋਈ ਸੀ।
ਮੀਡੀਆ ਰਿਪੋਰਟ ਮੁਤਾਬਿਕ, 16 ਜਨਵਰੀ ਨੂੰ ਰਹਿਮਾਨ ਨੇ ਸ਼ਾਮ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਇਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇੱਥੇ 20 ਜਨਵਰੀ ਸ਼ਾਮ ਨੂੰ ਇਲਾਜ ਦੌਰਾਨ ਰਹਿਮਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ।

