ਵੱਡੀ ਖ਼ਬਰ: ਭਗਵੰਤ ਮਾਨ ਵੱਲੋਂ ਪੰਜਾਬੀਆਂ ਦੇ ਹੱਕ ‘ਚ ਨਵੀਂ ਸਕੀਮ ਦਾ ਐਲਾਨ! ਕਿਹਾ- ਹੁਣ ਸਾਰਿਆਂ ਦੇ ਇਲਾਜ ਦਾ ਖ਼ਰਚਾ ਚੁੱਕੇਗੀ ਸਰਕਾਰ (ਵੇਖੋ ਵੀਡੀਓ)
ਵੱਡੀ ਖ਼ਬਰ: ਭਗਵੰਤ ਮਾਨ ਵੱਲੋਂ ਪੰਜਾਬੀਆਂ ਦੇ ਹੱਕ ‘ਚ ਨਵੀਂ ਸਕੀਮ ਦਾ ਐਲਾਨ! ਕਿਹਾ- ਹੁਣ ਸਾਰਿਆਂ ਦੇ ਇਲਾਜ ਦਾ ਖ਼ਰਚਾ ਚੁੱਕੇਗੀ ਸਰਕਾਰ (ਵੇਖੋ ਵੀਡੀਓ)
Media PBN
ਚੰਡੀਗੜ੍ਹ, 22 ਜਨਵਰੀ 2026: ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਹੋਇਆ ਸੀਐੱਮ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਹੂਣ ਇਲਾਜ ਦੀ ਆਪਣੀ ਜ਼ਮੀਨ ਨਹੀਂ ਵੇਚਣੀ ਪਵੇਗੀ ਅਤੇ ਸਾਰਿਆਂ ਦਾ ਖ਼ਰਚਾ ਸੂਬਾ ਸਰਕਾਰ ਚੁੱਕੇਗੀ।
ਮਾਨ ਨੇ ਐਲਾਨ ਕਰਦਿਆਂ ਕਿਹਾ ਕਿ, ਸੂਬਾ ਵਾਸੀਆਂ ਨੂੰ ਹੂਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਕਰੀਬ 65 ਹਜ਼ਾਰ ਪਰਿਵਾਰ ਕਵਰ ਕੀਤੇ ਜਾਣਗੇ। ਸੀਐੱਮ ਨੇ ਕਿਹਾ ਕਿ ਪਹਿਲਾਂ ਬਹੁਤ ਸਾਰੇ ਲੋਕ ਇਲਾਜ ਖੁਣੋ ਵਾਂਝੇ ਰਹਿਣ ਕਾਰਨ, ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਸਨ।
ਪਰ ਹੁਣ ਅਜਿਹਾ ਨਹੀਂ ਹੋਵੇਗਾ। ਹੁਣ ਸਾਰਿਆਂ ਦਾ ਇਲਾਜ ਜਿੱਥੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ, ਉੱਥੇ ਹੀ ਸਾਰੀਆਂ ਬਿਮਾਰੀਆਂ ਦੀ ਦਵਾਈ ਹਸਪਤਾਲਾਂ ਤੋਂ ਮੁਫ਼ਤ ਮਿਲਿਆ ਕਰੇਗੀ।
ਮਾਨ ਨੇ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ।
ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।
ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ।
ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।
ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ, ਜਿਸ ਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ ’ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।

