ਸਕੂਲਾਂ-ਕਾਲਜਾਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਵੱਲੋਂ ਹੁਕਮ ਜਾਰੀ!

All Latest NewsNews FlashPunjab News

 

ਸਕੂਲਾਂ-ਕਾਲਜਾਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਡੀਸੀ ਵੱਲੋਂ ਹੁਕਮ ਜਾਰੀ!

31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 22 ਜਨਵਰੀ :

ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 31 ਜਨਵਰੀ, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਡੀਸੀ ਵਲੋਂ ਜਾਰੀ ਕੀਤਾ ਗਿਆ ਹੈ।

ਪ੍ਰੈੱਸ ਬਿਆਨ ਜਾਰੀ ਕਰਦਿਆਂ ਹੋਇਆ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ 31 ਜਨਵਰੀ, ਦਿਨ ਸ਼ਨੀਵਾਰ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਕੱਢੇ ਜਾ ਰਹੇ ਹਨ।

ਜਿਸ ਦੇ ਮੱਦੇਨਜ਼ਰ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 31 ਜਨਵਰੀ, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

 

Media PBN Staff

Media PBN Staff