Rain Alert: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ, ਪੜ੍ਹੋ ਪੂਰੀ ਖ਼ਬਰ
Rain Alert: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ, ਪੜ੍ਹੋ ਪੂਰੀ ਖ਼ਬਰ
Rain Alert, 22 Jan 2026-
ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ, ਅਗਲੇ ਕੁੱਝ ਘੰਟਿਆਂ ਦੌਰਾਨ ਬਠਿੰਡਾ, ਫਾਜ਼ਿਲਕਾ , ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਅੰਮ੍ਰਿਤਸਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪਹਿਲਾਂ ਹੀ ਦਿੱਤੀ ਸੀ ਚੇਤਾਵਨੀ
ਦੱਸ ਦਈਏ ਕਿ ਪੰਜਾਬ ਵਿੱਚ ਮੀਂਹ ਪੈਣ ਦੀ ਪਹਿਲਾਂ ਹੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਸੀ। ਮੌਸਮ ਵਿਭਾਗ ਨੇ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ (ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼) ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ, ਜਿਸ ਵਿੱਚ ਗੜੇਮਾਰੀ, ਬਿਜਲੀ ਡਿੱਗਣ ਅਤੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਉਮੀਦ ਜਤਾਈ ਸੀ।
ਮੌਸਮ ਵਿਭਾਗ ਦੇ ਅਨੁਸਾਰ, 23 ਜਨਵਰੀ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। 23 ਜਨਵਰੀ ਨੂੰ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
22 ਅਤੇ 23 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗੜੇਮਾਰੀ, ਬਿਜਲੀ ਡਿੱਗਣ ਅਤੇ ਹਵਾਵਾਂ ਚੱਲਣ ਦੀ ਉਮੀਦ ਹੈ।
ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਵੀ ਇਸੇ ਤਰ੍ਹਾਂ ਦੇ ਮੌਸਮ ਦੇ ਹਾਲਾਤ ਦੇਖਣ ਨੂੰ ਮਿਲਣਗੇ।
22 ਤੋਂ 26 ਜਨਵਰੀ ਦੇ ਵਿਚਕਾਰ ਸਵੇਰ ਅਤੇ ਰਾਤ ਦੇ ਸਮੇਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ। ਉਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਠੰਡ ਦੀ ਸੰਭਾਵਨਾ ਹੈ।

