ਵੱਡੀ ਖ਼ਬਰ: ਪੰਜਾਬ ‘ਚ ਸਾਬਕਾ ਲੇਡੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਵੱਡੀ ਖ਼ਬਰ: ਪੰਜਾਬ ‘ਚ ਸਾਬਕਾ ਲੇਡੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
Media PBN
ਚੰਡੀਗੜ੍ਹ, 24 ਜਨਵਰੀ 2026- ਪੰਜਾਬ ਦੇ ਅੰਦਰ ਇੱਕ ਵਾਰ ਫਿਰ ਸਨਸਨੀਖੇਜ਼ ਵਾਰਦਾਤ ਵਾਪਰੀ ਹੈ। ਦਰਅਸਲ, ਪੰਜਾਬ ਦੇ ਮਾਨਸਾ ਦੇ ਪਿੰਡ ਖਿੱਲਣ ਕਲਾਂ ਵਿੱਚ ਪਿੰਡ ਦੀ ਸਾਬਕਾ ਸਰਪੰਚ ਚਰਨਜੀਤ ਕੌਰ ਦਾ ਅਣਪਛਾਤੇ ਹਮਲਾਵਰਾਂ ਦੇ ਵੱਲੋਂ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਏ। ਮੀਡੀਆ ਰਿਪੋਰਟਾਂ ਦੇ ਮੁਤਾਬਕ, ਚਰਨਜੀਤ ਕੌਰ ਆਪਣੇ ਪਤੀ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਤੇ ਜਾ ਰਹੀ ਸੀ।
ਜਿਵੇਂ ਹੀ ਚਰਨਜੀਤ ਕੌਰ ਦਾ ਪਤੀ ਉਸਨੂੰ ਛੱਡ ਕੇ ਮੁੜਿਆ ਤਾਂ, ਪਿਛੋਂ ਆ ਰਹੇ ਹਮਲਾਵਰਾਂ ਨੇ ਚਰਨਜੀਤ ਕੌਰ ਤੇ ਗੋਲੀਆਂ ਚਲਾ ਦਿੱਤੀਆਂ। ਚਰਨਜੀਤ ਕੌਰ ਨੂੰ ਐਨੀਆਂ ਗੋਲੀਆਂ ਲੱਗੀਆਂ ਕਿ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ, ਜਿਨ੍ਹਾਂ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਚਰਨਜੀਤ ਕੌਰ ਪਿੰਡ ਦੀ ਸਰਪੰਚ ਰਹਿ ਚੁੱਕੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਨਾਲ ਰੰਜਿਸ਼ ਚੱਲ ਰਹੀ ਸੀ, ਜਿਸ ਤੋਂ ਲੱਗ ਰਿਹਾ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਤਹਿਤ ਕੀਤਾ ਹੋ ਸਕਦਾ ਹੈ, ਫਿਲਹਾਲ ਜਾਂਚ ਜਾਰੀ ਹੈ।

