Punjab News: ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਦੋ ਦਿਨ ਰਹਿਣਗੀਆਂ ਬੰਦ, DC ਵਲੋਂ ਹੁਕਮ ਜਾਰੀ

All Latest News

 

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਸਬੰਧੀ ਹੁਕਮ ਜਾਰੀ

31 ਜਨਵਰੀ ਅਤੇ 1 ਫਰਵਰੀ ਨੂੰ ਸ਼ੋਭਾ ਯਾਤਰਾ ਦੇ ਰਸਤੇ ਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਨੇੜੇ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਲਗਾਈ ਪਾਬੰਦੀ

ਜਲੰਧਰ, 24 ਜਨਵਰੀ 2026:

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮਿਤੀ 31 ਜਨਵਰੀ 2026 ਅਤੇ 1 ਫਰਵਰੀ 2026 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

 

Media PBN Staff

Media PBN Staff