Rain Alert: ਅਗਲੇ 24 ਘੰਟਿਆਂ ਦੌਰਾਨ ਪੰਜਾਬ ‘ਚ ਪੈ ਸਕਦੈ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
Rain Alert: ਅਗਲੇ 24 ਘੰਟਿਆਂ ਦੌਰਾਨ ਪੰਜਾਬ ‘ਚ ਪੈ ਸਕਦੈ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
Media PBN
ਚੰਡੀਗੜ੍ਹ, 24 ਜਨਵਰੀ 2026: ਮੌਸਮ ਵਿਭਾਗ ਨੇ ਪੰਜਾਬ ਵਾਸੀਆਂ ਲਈ ਇੱਕ ਚੇਤਾਵਨੀ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ ਅਗਲੇ 24 ਘੰਟੇ ਸੂਬੇ ਲਈ ਕਾਫ਼ੀ ਅਹਿਮ ਹਨ। ਕਿਉਂਕਿ ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਨਾਲ ਨਾਲ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ ਜ਼ਿਲ੍ਹਾ ਵਾਰ ਤਾਜ਼ਾ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਕੇਂਦਰ ਅਨੁਸਾਰ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਜਾਰੀ ਰਹੇਗਾ।
ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ ਮਾਝਾ ਤੇ ਦੋਆਬਾ ਦੇ ਕਈ ਜ਼ਿਲ੍ਹਿਆਂ ਵਿੱਚ (25 ਜਨਵਰੀ) ‘ਸੰਘਣੀ ਤੋਂ ਬਹੁਤ ਸੰਘਣੀ ਧੁੰਦ’ ਅਤੇ ‘ਸ਼ੀਤ ਲਹਿਰ’ (Cold Wave) ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
27 ਜਨਵਰੀ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਰਗੇ ਉੱਤਰੀ ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। 26 ਜਨਵਰੀ (ਗਣਤੰਤਰ ਦਿਵਸ) ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸੜਕਾਂ ‘ਤੇ ਸਫਰ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

