ਵੱਡੀ ਖ਼ਬਰ: ਕੈਨੇਡਾ ‘ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
ਵੱਡੀ ਖ਼ਬਰ: ਕੈਨੇਡਾ ‘ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
Media PBN (Canada)
ਕੈਨੇਡਾ 25 ਜਨਵਰੀ 2026- ਕੈਨੇਡਾ ਤੋਂ ਇੱਕ ਵਾਰ ਫਿਰ ਗੋਲੀਬਾਰੀ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਕੈਨੇਡਾ ਦੇ ਸਰੀ ਵਿੱਚ ਅੱਜ ਤੜਕੇ ਸਵੇਰੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਉਸ ਦੇ ਦੂਜੇ ਸਾਥੀ ਦੇ ਵੀ ਗੋਲੀਆਂ ਲੱਗਣ ਦੀ ਸੂਚਨਾ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਸਰੀ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਕਰੀਬ 5 ਵਜੇ, 91 ਐਵੀਨਿਊ ਅਤੇ 125 ਸਟਰੀਟ ਦੇ ਨੇੜੇ ਇੱਕ ਘਰ ਵਿੱਚ ਵਾਪਰੀ। ਪੁਲਿਸ ਨੇ ਦੱਸਿਆ ਕਿ ਜਿਵੇਂ ਹੀ ਉਹਨਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਮੌਕੇ ‘ਤੇ ਪਹੁੰਚੇ ਅਤੇ ਦੋ ਵਿਅਕਤੀਆਂ ਨੂੰ ਗੋਲੀਆਂ ਲੱਗੀਆਂ ਹੋਈਆਂ ਸਨ, ਜਿਨ੍ਹਾਂ ਚੋਂ ਇੱਕ ਵਿਅਕਤੀ ਕਾਫ਼ੀ ਜ਼ਿਆਦਾ ਗੰਭੀਰ ਸੀ।
ਪੁਲਿਸ ਅਨੁਸਾਰ ਦੋਵਾਂ ਵਿਅਕਤੀਆਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ, ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੈ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਗੋਲੀਬਾਰੀ ਕਰਨ ਵਾਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਹਮਲਾਵਰ ਨੂੰ ਲੱਭ ਲਿਆ ਜਾਵੇਗਾ। ਸਰੀ ਪੁਲਿਸ ਨੇ ਦੱਸਿਆ ਕਿ ਉਹਨਾਂ ਦੇ ਵੱਲੋਂ ਸੀਸੀਟੀਵੀ ਫੁਟੇਜ ਤੋਂ ਇਲਾਵਾ ਹੋਰ ਜਾਣਕਾਰੀ ਆਸ ਪਾਸ ਤੋਂ ਇਕੱਠੀ ਕੀਤੀ ਜਾ ਰਹੀ ਹੈ।

