Punjab News: ਅਕਾਲੀ ਦਲ ਵੱਲੋਂ ਸੰਸਦੀ ਬੋਰਡ ਦਾ ਗਠਨ, ਜਾਣੋ ਕਿਸਨੂੰ ਬਣਾਇਆ ਚੇਅਰਮੈਨ
SAD Constitution of Parliamentary Board : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁੱਧਵਾਰ ਪਾਰਟੀ ਦੇ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਨਜੂਰੀ ਤੋਂ ਬਾਅਦ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦਕਿ 5 ਮੈਂਬਰ ਵੀ ਸ਼ਾਮਲ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਐਕਸ ‘ਤੇ ਪੋਸਟ ਸਾਂਝੀ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੋਰਡ ਦੇ ਗਠਨ ਨੂੰ ਮਨਜੂਰੀ ਦੇ ਦਿੱਤੀ ਹੈ, ਜਿਸ ਦਾ ਬਲਵਿੰਦਰ ਸਿੰਘ ਭੂੰਦੜ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜਦਕਿ ਉਨ੍ਹਾਂ ਨਾਲ 5 ਮੈਂਬਰ ਬੋਰਡ ਵਿੱਚ ਹੋਰ ਸ਼ਾਮਲ ਕੀਤੇ ਗਏ ਹਨ।
ਬੋਰਡ ਵਿੱਚ ਸ਼ਾਮਲ ਕੀਤੇ ਗਏ ਇਨ੍ਹਾਂ 5 ਮੈਂਬਰਾਂ ਵਿੱਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਹਨ।
ਕੁੱਝ ਦਿਨ ਪਹਿਲਾਂ ਕੀਤਾ ਗਿਆ ਸੀ ‘ਕੋਰ ਕਮੇਟੀ’ ਦਾ ਗਠਨ
ਦੱਸ ਦਈਏ ਕਿ ਇਸਤੋਂ ਪਹਿਲਾਂ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਵਿੱਚ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ। ਜਦਕਿ ਚਾਰ ਵਿਸ਼ੇਸ਼ ਸੱਦੇ ਗਏ ਮੈਂਬਰ ਰੱਖੇ ਗਏ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਵਿੱਚ ਲਿਆ ਸੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕੋਰ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਰਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ, ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ। PTC