ਵੋਟ ਕੇਵਲ ਅਧਿਕਾਰ ਨਹੀਂ ਸਗੋਂ ਫਰਜ ਵੀ ਹੈ- ਰਸ਼ਪਾਲ ਸਿੰਘ
ਵੋਟ ਕੇਵਲ ਅਧਿਕਾਰ ਨਹੀਂ ਸਗੋਂ ਫਰਜ ਵੀ ਹੈ- ਰਸ਼ਪਾਲ ਸਿੰਘ
ਮੱਛਲੀ ਕਲਾਂ 25 ਜਨਵਰੀ 2026- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਛਲੀ ਕਲਾਂ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਜਿਸ ਵਿੱਚ ਸਾਬਕਾ ਜ਼ਿਲਾ ਸਿੱਖਿਆ ਅਫਸਰ ਸਰਦਾਰ ਰਸ਼ਪਾਲ ਸਿੰਘ ਜੀ ਨੇ ਸੰਬੋਧਨ ਕੀਤਾ ਉਹਨਾਂ ਕਿਹਾ ਕਿ ਵੋਟ ਦਾ ਅਧਿਕਾਰ ਕੇਵਲ ਅਧਿਕਾਰ ਹੀ ਨਹੀਂ ਸਗੋਂ ਫਰਜ ਵੀ ਹੈ ਸਾਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਸਿਆਣਪ ਨਾਲ ਕਰਨੀ ਚਾਹੀਦੀ ਹੈ। ਵੋਟ ਦਾ ਪ੍ਰਯੋਗ ਕਰਨ ਸਮੇਂ ਕਿਸੇ ਕਿਸਮ ਦੀ ਜਾਤੀ ਧਰਮ ਕੌਮ ਖਿੱਤੇ ਨੂੰ ਆਧਾਰ ਨਹੀਂ ਬਣਾਉਣਾ ਚਾਹੀਦਾ।
ਸੂਝਵਾਨ ਵੋਟਰ ਲੋਕਤੰਤਰ ਦੀ ਰੀੜ ਦੀ ਹੱਡੀ ਹੁੰਦੇ ਹਨ। ਜੇਕਰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਦੇਸ਼ ਤਰੱਕੀ ਵੱਲ ਵੱਧ ਦਾ ਹੈ। ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਸਾਰਿਆਂ ਨੂੰ ਵੋਟ ਦਾ ਅਧਿਕਾਰ ਦਿੰਦਾ ਹੈ ਜਿਸ ਨਾਲ ਸਾਰੇ ਨਾਗਰਿਕਾਂ ਦੀ ਰਾਜਨੀਤੀ ਵਿੱਚ ਕਿਰਿਆਸ਼ੀਲ ਭਾਗੀਦਾਰੀ ਹੁੰਦੀ ਹੈ।
ਅੱਜ ਦੇ ਵਿਦਿਆਰਥੀ ਕੱਲ ਦੇ ਨੇਤਾ ਹੁੰਦੇ ਹਨ ਇਸ ਲਈ ਵਿਦਿਆਰਥੀਆਂ ਨੂੰ ਰਾਜਨੀਤੀ ਵਿਸ਼ੇ ਨੂੰ ਚੰਗੀ ਤਰ੍ਹਾਂ ਸਮਝਣਾ ਚਾਹੀਦਾ ਹੈ ਰਾਜਨੀਤੀ ਦੇਸ਼ ਦਾ ਭਵਿੱਖ ਤੈਅ ਕਰਦੀ ਹੈ ਜੇਕਰ ਇਹ ਸੁਹਿਰਦ ਹੱਥਾਂ ਵਿੱਚ ਹੋਵੇ ਇਸ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਬੜੀ ਸਿਆਣਪ ਨਾਲ ਕਰਨੀ ਚਾਹੀਦੀ ਹੈ।
ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ੍ਰੀਮਤੀ ਨਵੀਨ ਗੁਪਤਾ ਪੋਲੀਟੀਕਲ ਸਾਇੰਸ ਲੈਕਚਰਰ ਸ੍ਰੀ ਮੁਕੇਸ਼ ਕੁਮਾਰ ਹਿਸਟਰੀ ਲੈਕਚਰਰ ਸ੍ਰੀ ਰਵਿੰਦਰ ਸਿੰਘ ਗਿੱਲ ਵੱਲੋਂ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੋਟ ਦੇ ਅਧਿਕਾਰ ਨਾਲ ਸੰਬੰਧਿਤ ਪੇਂਟਿੰਗਜ਼ ਵੀ ਤਿਆਰ ਕੀਤੀਆਂ ਗਈਆਂ। ਇਸ ਮੌਕੇ ਮੈਡਮ ਰਮਨਦੀਪ ਕੌਰ ਮੈਡਮ ਕਰਮਜੀਤ ਕੌਰ ਮੈਡਮ ਜਸਵੀਰ ਕੌਰ ਅਤੇ ਮੈਡਮ ਮਨਦੀਪ ਕੌਰ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ਵਿੱਚ ਬੂਥ ਲੈਵਲ ਅਫਸਰ ਸ੍ਰੀ ਅਮਰੀਕ ਸਿੰਘ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

