ਜ਼ਮੀਨੀ ਵਿਵਾਦ ਕਾਰਨ ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ
ਜ਼ਮੀਨੀ ਵਿਵਾਦ ਕਾਰਨ ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ
ਨਵੀਂ ਦਿੱਲੀ, 26 ਜਨਵਰੀ 2026
ਓਡੀਸ਼ਾ ਦੇ ਕਿਓਂਝਰ ਜ਼ਿਲ੍ਹੇ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਇੱਕ ਵਿਅਕਤੀ, ਉਸਦੀ ਪਤਨੀ ਅਤੇ ਧੀ ਦਾ ਕਥਿਤ ਤੌਰ ‘ਤੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਘਸੀਪੁਰਾ ਥਾਣਾ ਖੇਤਰ ਦੇ ਨਿਆਲੀਝਰਨ ਪਿੰਡ ਵਿੱਚ ਵਾਪਰੀ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ , ਪਰਿਵਾਰਕ ਮੈਂਬਰਾਂ ਨੇ ਤਿੰਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰ ਦਿੱਤਾ। ਪੁਲਿਸ ਨੇ ਮੁੱਖ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਤਿੰਨ ਕਤਲਾਂ ਦੇ ਪਿੱਛੇ ਦਾ ਸਹੀ ਉਦੇਸ਼ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।
ਕਿਓਂਝਰ ਦੇ ਪੁਲਿਸ ਸੁਪਰਡੈਂਟ ਨਿਤਿਨ ਕੁਸਾਲਕਰ ਨੇ ਮੀਡੀਆ ਨੂੰ ਦੱਸਿਆ, “ਅਪਰਾਧ ਦੀ ਜਾਣਕਾਰੀ ਮਿਲਣ ‘ਤੇ, ਘਸੀਪੁਰਾ ਥਾਣੇ ਦੀ ਇੱਕ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਣਕਾਰੀ ਦੇ ਅਨੁਸਾਰ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਕੀਤਾ ਗਿਆ ਹੈ।”

