ਪੰਜਾਬ ਦੇ ਸਾਰੇ ਸਕੂਲਾਂ ‘ਚ ਕੱਲ੍ਹ 27 ਜਨਵਰੀ ਦੀ ਛੁੱਟੀ ਦਾ ਐਲਾਨ

All Latest NewsNews FlashPunjab NewsTop BreakingTOP STORIES

 

ਪੰਜਾਬ ਦੇ ਸਾਰੇ ਸਕੂਲਾਂ ‘ਚ ਕੱਲ੍ਹ 27 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਜਨਵਰੀ 2026-

ਪੰਜਾਬ ਦੇ ਸਾਰੇ ਸਕੂਲਾਂ ਵਿੱਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ। ਗਣਤੰਤਰ ਦੇ ਵਿੱਚ ਮੌਕੇ ਉਹਨਾਂ ਦੇ ਵੱਲੋਂ ਜਿੱਥੇ ਲੋਕਾਂ ਨੂੰ ਸੰਬੋਧਨ ਕੀਤਾ ਗਿਆ, ਉੱਥੇ ਹੀ ਦੂਜੇ ਪਾਸੇ ਸਟੇਜ ਸੈਕਟਰੀ ਵਲੋਂ ਮੁਲਾਜ਼ਮਾਂ ਅਤੇ ਅਧਿਆਪਕਾਂ ਤੋਂ ਇਲਾਵਾ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੂੰ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ।

ਦੱਸ ਦਈਏ ਕਿ, ਇਸ ਤੋਂ ਪਹਿਲਾਂ ਹਰ ਸਾਲ ਭੰਬਲਭੂਸੇ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਸਨ ਅਤੇ ਹਰ ਵਾਰ ਹੀ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ਮੌਕੇ ਅਧਿਆਪਕ ਅਤੇ ਮੁਲਾਜ਼ਮ ਇਸੇ ਪਰੇਸ਼ਾਨੀ ਵਿੱਚ ਰਹਿੰਦੇ ਹਨ ਕਿ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ਤੋਂ ਅਗਲੇ ਦਿਨ ਦਫਤਰ ਜਾਂ ਫਿਰ ਸਕੂਲ ਜਾਣਾ ਹੈ ਜਾਂ ਨਹੀਂ।

ਪਰ ਇਸੇ ਵਿਚਾਲੇ ਅੱਜ ਇਹ ਗੱਲ ਵਧੀਆ ਸਾਹਮਣੇ ਆਈ ਕਿ, ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਸਟੇਜ ਸੈਕਟਰੀ ਦੇ ਵੱਲੋਂ ਸਾਰੇ ਸਕੂਲਾਂ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਹੁਣ ਭਲਕੇ ਸਾਰੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਰਹੇਗੀ।

 

Media PBN Staff

Media PBN Staff