All Latest NewsGeneralNews FlashPunjab News

ਈਟੀਟੀ 2364 ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ, ਕਿਹਾ- ਜਲਦੀ ਨਿਯੁਕਤੀ ਪੱਤਰ ਜਾਰੀ ਹੋਣ, ਨਹੀਂ ਤਾਂ ਵਿੱਢਾਂਗੇ ਤਿੱਖਾ ਸੰਘਰਸ਼

 

ਈਟੀਟੀ 2364 ਭਰਤੀ ਦੇ ਜਲਦੀ ਨਿਯੁਕਤੀ ਪੱਤਰ ਜਾਰੀ ਕਰੇ ਪੰਜਾਬ ਸਰਕਾਰ

ਨਹੀਂ ਤਾਂ ਕਰਨਾ ਪਵੇਗਾ ਤਿੱਖੇ ਵਿਰੋਧ ਦਾ ਸਾਹਮਣਾ:-ਆਗੂ

ਪੰਜਾਬ ਨੈੱਟਵਰਕ, ਚੰਡੀਗੜ੍ਹ

ਈ.ਟੀ.ਟੀ. 2364 ਬੇਰੁਜਗਾਰ ਅਧਿਆਪਕ ਕਾਫੀ ਸਮੇਂ ਤੋਂ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ।

ਜਿਸ ‘ਤੇ ਰੋਸ ਪ੍ਰਗਟ ਕਰਦਿਆਂ ਅਬੋਹਰ ਬਲਾਕ ਦੇ ਪ੍ਰਧਾਨ ਸ਼ੀਤਲ ਤੇ ਮੀਤ ਪ੍ਰਧਾਨ ਨੀਲਮ ਰਾਣੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦਾ ਭੰਡੀ ਪ੍ਰਚਾਰ ਕਰਨ ਦੀ ਸਖਤ ਸਬਦਾਂ ‘ਚ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਜੇਕਰ ਮਾਨ ਸਰਕਾਰ ਜਲਦੀ ਈਟੀਟੀ 2364 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕਰਦੀ ਤਾਂ ਉਹ ਆਉਣ ਵਾਲੀ 15 ਅਗਸਤ ਨੂੰ ਹਰ ਜਿਲ੍ਹੇ ਵਿੱਚ ਕਾਲੀਆਂ ਝੰਡੀਆਂ ਨਾਲ ਸਰਕਾਰ ਦਾ ਤਿੱਖਾ ਵਿਰੋਧ ਕਰਨਗੇ।

ਯੂਨੀਅਨ ਆਗੂਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਦੂਜੀਆਂ ਸਰਕਾਰਾਂ ਤੋਂ ਤੰਗ ਆ ਕੇ ਹੀ ਉਹ ਮਾਨ ਸਰਕਾਰ ਨੂੰ ਸੱਤਾ ਵਿੱਚ ਲੈ ਕੇ ਆਏ ਸੀ ਤੇ ਸੱਤਾ ‘ਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਰੁਜਗਾਰ ਸਾਥੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡਾ ਹਰਾ ਪੈਨ ਉਹਨਾਂ ਦੇ ਹੱਕ ਵਿੱਚ ਚੱਲੇਗਾ।

ਪਰ ਉਸ ਹਰੇ ਪੈਨ ਦੀ ਉਡੀਕ ਈਟੀਟੀ 2364 ਅਧਿਆਪਕ ਸਾਥੀ ਪਿਛਲੇ ਲੰਮੇ ਸਮੇਂ ਤੋਂ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਸਾਨੂੰ ਮਾਨ ਸਰਕਾਰ ‘ਤੇ ਪੂਰਾ ਭਰੋਸਾ ਹੈ ਕਿ ਉਹ ਜਲਦੀ ਸਾਡੀ ਚਿੰਤਾ ਦਾ ਹੱਲ ਕਰਨਗੇ ਤਾਂ ਉਹ ਜਲਦੀ ਸਕੂਲਾਂ ‘ਚ ਜਾ ਕੇ ਆਪਣੀਆਂ ਸੇਵਾਵਾਂ ਨਿਭਾ ਸਕਣ।

 

Leave a Reply

Your email address will not be published. Required fields are marked *