ਵੱਡੀ ਖ਼ਬਰ: ਜਹਾਜ਼ ਕਰੈਸ਼ ‘ਚ ਦੇ ਡਿਪਟੀ CM ਸਮੇਤ 5 ਅਧਿਕਾਰੀਆਂ ਦੀ ਮੌਤ!
ਵੱਡੀ ਖ਼ਬਰ: ਜਹਾਜ਼ ਕਰੈਸ਼ ‘ਚ ਡਿਪਟੀ CM ਸਮੇਤ 5 ਅਧਿਕਾਰੀਆਂ ਦੀ ਮੌਤ!
ਨਵੀਂ ਦਿੱਲੀ, 28 ਜਨਵਰੀ 2026-
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਐਨਸੀਪੀ ਨੇਤਾ ਅਜੀਤ ਪਵਾਰ ਦੀ ਦੁਖਦਾਈ ਮੌਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬੁੱਧਵਾਰ ਸਵੇਰੇ ਬਾਰਾਮਤੀ ਵਿੱਚ ਲੈਂਡਿੰਗ ਕਰਦੇ ਸਮੇਂ ਉਨ੍ਹਾਂ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ।
ਹਾਦਸਾ ਇੰਨਾ ਭਿਆਨਕ ਸੀ ਕਿ ਜਹਾਜ਼ ਦੇ ਟੁਕੜੇ ਦੂਰ-ਦੂਰ ਤੱਕ ਖਿੰਡ ਗਏ ਸਨ, ਅਤੇ ਘਟਨਾ ਸਥਾਨ ਤੋਂ ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਸਾਫ਼ ਦਿਖਾਈ ਦੇ ਰਿਹਾ ਸੀ।
ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਜਹਾਜ਼ ਵਿੱਚ ਸਵਾਰ ਕੋਈ ਵੀ ਵਿਅਕਤੀ ਬਚ ਨਹੀਂ ਸਕਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੀਤ ਪਵਾਰ ਮੁੰਬਈ ਤੋਂ ਬਾਰਾਮਤੀ ਲਈ ਉਡਾਣ ਭਰੀ ਸੀ, ਜਿੱਥੇ ਉਨ੍ਹਾਂ ਨੇ ਦਿਨ ਭਰ ਚਾਰ ਚੋਣ ਰੈਲੀਆਂ ਨੂੰ ਸੰਬੋਧਨ ਕਰਨਾ ਸੀ। ਹਾਲਾਂਕਿ, ਲੈਂਡਿੰਗ ਦੌਰਾਨ ਜਹਾਜ਼ ਸੰਤੁਲਨ ਗੁਆ ਬੈਠਾ, ਰਨਵੇਅ ਤੋਂ ਫਿਸਲ ਗਿਆ ਅਤੇ ਹਾਦਸਾਗ੍ਰਸਤ ਹੋ ਗਿਆ।
ਹਾਦਸੇ ਸਮੇਂ ਅਜੀਤ ਪਵਾਰ ਤੋਂ ਇਲਾਵਾ, ਉਨ੍ਹਾਂ ਦਾ ਸੁਰੱਖਿਆ ਅਧਿਕਾਰੀ, ਇੱਕ ਸਹਾਇਕ ਅਤੇ ਦੋ ਚਾਲਕ ਦਲ ਦੇ ਮੈਂਬਰ ਜਹਾਜ਼ ਵਿੱਚ ਸਵਾਰ ਸਨ। ਸਾਰਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

