ਹਰੇਕ ਬੱਚੇ ਦੀ ਨਿਰੰਤਰ ਤੇ ਗੁਣਵੱਤਾਪੂਰਨ ਸਿੱਖਿਆ ਯਕੀਨੀ ਬਣਾਉਣਾ ਸਿੱਖਿਆ ਵਿਭਾਗ ਦੀ ਪ੍ਰਾਥਮਿਕਤਾ – ਡੀਈਓ ਪ੍ਰਾਇਮਰੀ ਸੁਨੀਤਾ ਰਾਣੀ

All Latest NewsPunjab NewsTOP STORIES

ਪੰਜਾਬ ਸਰਕਾਰ ਸਕੂਲੀ ਸਿੱਖਿਆ ਨੂੰ ਮਜਬੂਤ ਬਣਾਉਣ ਲਈ ਚੁੱਕ ਰਹੀ ਹੈ ਵੱਡੇ ਕਦਮ- ਸਹਾਇਕ ਕਮਿਸ਼ਨਰ ਭੰਗੂ

ਨਵੇਂ ਵਿੱਦਿਅਕ ਸੈਸ਼ਨ 2026-27 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦਾ ਆਗਾਜ਼

ਹਰੇਕ ਬੱਚੇ ਦੀ ਨਿਰੰਤਰ ਤੇ ਗੁਣਵੱਤਾਪੂਰਨ ਸਿੱਖਿਆ ਯਕੀਨੀ ਬਣਾਉਣਾ ਸਿੱਖਿਆ ਵਿਭਾਗ ਦੀ ਪ੍ਰਾਥਮਿਕਤਾ – ਡੀਈਓ ਸੁਨੀਤਾ ਰਾਣੀ

ਫ਼ਿਰੋਜ਼ਪੁਰ () ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦਾ ਵਿਸ਼ਾਲ ਪੱਧਰ ‘ਤੇ ਆਗਾਜ਼ ਕੀਤਾ ਗਿਆ ਹੈ। ਇਸੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਦਪੁਰ, ਬਲਾਕ ਸਤੀਏਵਾਲਾ ਵਿਖੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀਮਤੀ ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਿਰੋਜ਼ਪੁਰ ਸ਼੍ਰੀ ਕੋਮਲ ਅਰੋੜਾ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ। ਇਸ ਮੌਕੇ ਬਤੌਰ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ (ਜ) ਸ. ਰਾਜਬੀਰ ਸਿੰਘ ਭੰਗੂ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਸ਼ਿਰਕਤ ਕੀਤੀ।

ਇਸ ਮੌਕੇ ਬਤੌਰ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ (ਜ) ਸ. ਰਾਜਬੀਰ ਸਿੰਘ ਭੰਗੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਅਧੁਨਿਕ ਕਲਾਸਰੂਮਾਂ ਦੀ ਸਥਾਪਨਾ, ਸਾਫ਼-ਸੁਥਰੇ ਟਾਇਲਟ, ਪੀਣਯੋਗ ਪਾਣੀ ਅਤੇ ਡਿਜ਼ੀਟਲ ਸਹੂਲਤਾਂ ਰਾਹੀਂ ਬੱਚਿਆਂ ਲਈ ਉਚਿਤ ਸਿੱਖਣ ਵਾਤਾਵਰਣ ਤਿਆਰ ਕੀਤਾ ਗਿਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ ਨੇ ਕਿਹਾ ਕਿ ਸਿੱਖਿਆ ਵਿਭਾਗ ਦਾ ਮੁੱਖ ਉਦੇਸ਼ ਸਿਰਫ਼ ਦਾਖਲੇ ਵਧਾਉਣਾ ਨਹੀਂ, ਸਗੋਂ ਹਰੇਕ ਬੱਚੇ ਨੂੰ ਸਕੂਲ ਨਾਲ ਜੋੜ ਕੇ ਉਸਦੀ ਨਿਰੰਤਰ ਸਿੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਦਾਖਲਾ ਮੁਹਿੰਮ ਦੌਰਾਨ ਅਧਿਆਪਕ ਟੀਮਾਂ ਵੱਲੋਂ ਘਰ-ਘਰ ਜਾ ਕੇ ਮਾਪਿਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ, ਮੁਫ਼ਤ ਕਿਤਾਬਾਂ, ਯੂਨੀਫ਼ਾਰਮ ਅਤੇ ਮਿਡ-ਡੇ ਮੀਲ ਵਰਗੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਜੀਵਨ ਕੁਸ਼ਲਤਾਵਾਂ ਦੇ ਵਿਕਾਸ ‘ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ) ਨੇ ਕਿਹਾ ਕਿ ਸਾਡੇ ਸਕੂਲਾਂ ਦੇ ਵਿੱਚ ਪੈਨਲ ਲੱਗ ਚੁੱਕੇ ਹਨ। ਸਮਾਰਟ ਕਲਾਸ ਰੂਮ ਬਣ ਗਏ ਹਨ। ਸਾਡੇ ਸਕੂਲਾਂ ਦੀ ਬਿਲਡਿੰਗ ਵਧੀਆ ਬਣ ਗਈ ਹੈ ਸਾਡਾ ਬੁਨਿਆਦੀ ਢਾਂਚਾ ਬੜਾ ਵਧੀਆ ਹੋ ਗਿਆ ਹੈ ਅਤੇ ਬੱਚਿਆਂ ਦੀ ਸਿੱਖਿਆ ਦਾ ਮਿਆਰ ਬਹੁਤ ਉੱਚਾ ਹੋ ਗਿਆ ਹੈ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸ਼੍ਰੀ ਕੋਮਲ ਅਰੋੜਾ ਨੇ ਆਪਣੇ ਵਿਸਥਾਰਪੂਰਕ ਸੰਬੋਧਨ ਵਿੱਚ ਕਿਹਾ ਕਿ ਦਾਖਲਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ ਅਧਿਆਪਕ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰ ਰਹੇ ਹਨ।
ਇਸ ਮੌਕੇ ਮੁੱਖ ਮਹਿਮਾਨ ਜੀ ਵਲੋਂ ਸਰਕਾਰੀ ਸਕੂਲ ਵਿਚ ਨਵੇਂ ਬੱਚੇ ਦਾ ਦਾਖਲਾ ਕਰਕੇ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਅਤੇ ਦਾਖਲਾ ਮੁਹਿੰਮ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ।

ਬੀਪੀਈਓ ਅੰਮ੍ਰਿਤਪਾਲ ਸਿੰਘ ਬਰਾੜ ਅਤੇ ਸ਼੍ਰੀ ਸੁਭਾਸ਼ ਚੰਦਰ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਫ਼ਿਰੋਜ਼ਪੁਰ ਨੇ ਦੱਸਿਆ ਕਿ ਦਾਖਲਾ ਮੁਹਿੰਮ ਦੇ ਆਗਾਜ਼ ਤੋਂ ਬਾਅਦ ਦਾਖਲਾ ਮੁਹਿੰਮ ਜਾਗਰੂਕਤਾ ਵੈਨ ਪਿੰਡ ਬਾਜ਼ੀਦਪੁਰ ਤੋਂ ਮੱਲਵਾਲ ਕਦੀਮ, ਪਿਆਰੇਆਣਾ,ਮਾਣਾ ਸਿੰਘ ਵਾਲਾ, ਭਾਂਗਰ, ਸ਼ਕੂਰ, ਸ਼ਹਿਜ਼ਾਦੀ, ਸਰਾਂ ਵਾਲੀ, ਵਾੜਾ ਭਾਈ ਕਾ, ਲੁਹਾਮ ਅਤੇ ਮੁੱਦਕੀ ਵਿਖੇ ਸਮਾਪਤੀ ਕੀਤੀ ਜਾਵੇਗੀ। ਸਟੇਜ ਸਕੱਤਰ ਦੀ ਭੂਮਿਕਾ ਹਰਿੰਦਰ ਸਿੰਘ ਭੁੱਲਰ ਵੱਲੋਂ ਬਾਖੂਬੀ ਨਿਭਾਈ ਗਈ।

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏਵਾਲਾ ਸ਼੍ਰੀਮਤੀ ਦਲਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਨਰਸਰੀ ਤੋਂ ਹੀ ਨੇੜਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਅਤੇ ਇਸ ਦਾਖਲਾ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਹੋਰ ਅੱਗੇ ਲਿਆਂਦਾ ਜਾ ਸਕੇ। ਇਸ ਮੌਕੇ ਸੀ.ਐੱਚ.ਟੀ ਨਵਦੀਪ ਕੁਮਾਰ, ਕੁਲਵੰਤ ਸਿੰਘ, ਗੁਣਵੰਤ ਕੌਰ, ਮੈਡਮ ਰੀਤੂ ਬਾਲਾ, ਹਰਬੰਸ ਕੌਰ, ਸਰਬਜੀਤ ਸਿੰਘ ਟੁਰਨਾ, ਸੁਖਚੈਨ ਸਿੰਘ ਸਟੈਨੋ, ਤਲਵਿੰਦਰ ਸਿੰਘ, ਸੁਰਿੰਦਰ ਸਿੰਘ ਗਿੱਲ, ਹਰੀਸ਼ ਕੁਮਾਰ ਬਾਂਸਲ, ਜਸਵੰਤ ਸੈਣੀ, ਸਰਬਜੀਤ ਸਿੰਘ ਧਾਲੀਵਾਲ,ਸਰਬਜੀਤ ਸਿੰਘ ਭਾਵੜਾ,ਇੰਦਰਜੀਤ ਸਿੰਘ, ਕਸ਼ਮੀਰ ਸਿੰਘ, ਸੁਖਜਿੰਦਰ ਸਿੰਘ ਖਾਨਪੁਰ,ਪਰਮਜੀਤ ਸਿੰਘ ਪੰਮਾ, ਸਮਸ਼ੇਰ ਸਿੰਘ, ਮੰਦਰਪਾਲ ਸਿੰਘ, ਜਸਵਿੰਦਰ ਸਿੰਘ, ਬਲਕਾਰ ਸਿੰਘ ਗਿੱਲ, ਕਿਰਪਾਲ ਸਿੰਘ, ਕੁਲਵੰਤ ਸਿੰਘ,ਅਵਤਾਰ ਸਿੰਘ, ਚਰਨਜੀਤ ਸਿੰਘ ਚਾਹਲ, ਸ਼ਾਮ ਸੁੰਦਰ, ਜਗਦੀਸ਼ ਸਿੰਘ, ਰਾਜਬੀਰ ਕੌਰ, ਸੁਖਵਿੰਦਰ ਸਿੰਘ, ਨੇਹਾ ਢੀਂਗਰਾ, ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਅਤੇ ਅਧਿਆਪਕ ਹਾਜ਼ਰ ਸਨ।