ਪੰਜਾਬ ‘ਚ ਵੱਡੀ ਵਾਰਦਾਤ! SSP ਦਫ਼ਤਰ ਕੋਲ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ ‘ਚ ਵੱਡੀ ਵਾਰਦਾਤ! SSP ਦਫ਼ਤਰ ਕੋਲ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਮੋਹਾਲੀ, 28 ਜਨਵਰੀ 2026
ਐਸਐਸਪੀ ਦਫ਼ਤਰ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਮੁੱਖ ਗੇਟ ਦੇ ਬਾਹਰ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ‘ਤੇ ਮੋਹਾਲੀ ਜ਼ਿਲ੍ਹੇ ਵਿੱਚ ਸਨਸਨੀ ਫੈਲ ਗਈ।
ਰਿਪੋਰਟਾਂ ਅਨੁਸਾਰ, ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ਵਿਅਕਤੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਮਲੇ ਵਿੱਚ ਮ੍ਰਿਤਕ ਦੀ ਪਤਨੀ ਵੀ ਜ਼ਖਮੀ ਹੋ ਗਈ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਲਗਭਗ 15 ਰਾਊਂਡ ਫਾਇਰ ਕੀਤੇ।
ਘਟਨਾ ਦੀ ਸੂਚਨਾ ਮਿਲਦੇ ਹੀ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ, ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

