Punjab News: ਧੀ ਦੀ ਦਵਾਈ ਲੈਣ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਵੱਡਾ ਹਾਦਸਾ!
Punjab News: ਧੀ ਦੀ ਦਵਾਈ ਲੈਣ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਵੱਡਾ ਹਾਦਸਾ!
ਬਹਿਰਾਮਪੁਰ, 29 ਜਨਵਰੀ 2026 –
ਪੰਜਾਬ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਤੀ ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਆਪਣੇ ਛੋਟੇ ਬੱਚੇ ਨਾਲ ਮੋਟਰਸਾਈਕਲ ਸਵਾਰ ਜੋੜੇ ਨੂੰ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪਤਨੀ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ, ਜਦੋਂ ਕਿ ਪਤੀ ਅਤੇ ਉਨ੍ਹਾਂ ਦੀ ਧੀ ਸੁਦੀਕਸ਼ਾ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਹ ਸਾਰੀ ਘਟਨਾ ਸੜਕ ਕਿਨਾਰੇ ਇੱਕ ਦੁਕਾਨ ‘ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਮ੍ਰਿਤਕ ਔਰਤ ਦੇ ਪਤੀ ਸੁਰੇਸ਼ ਕੁਮਾਰ, ਭਰਾ ਹੈਪੀ, ਮਰਾੜਾ ਪਿੰਡ ਦੇ ਸਰਪੰਚ ਨਾਰਾਇਣ ਸਿੰਘ, ਸਾਬਕਾ ਸਰਪੰਚ ਸੰਜੀਵ ਕੁਮਾਰ, ਰਾਜੂ, ਸ਼੍ਰੀਰਾਮਪੁਰ ਦੇ ਸਰਪੰਚ ਸੁਰਿੰਦਰ ਪਾਲ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੋੜਾ ਆਪਣੀ ਧੀ ਲਈ ਦਵਾਈ ਖਰੀਦਣ ਲਈ ਆਪਣੇ ਮੋਟਰਸਾਈਕਲ ‘ਤੇ ਸਵਾਰ ਸੀ ਜਦੋਂ ਉਹ ਬਹਿਰਾਮਪੁਰ ਨੇੜੇ ਸਨ ਤਾਂ ਇੱਕ ਨਿੱਜੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਪਤਨੀ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ, ਜਦੋਂ ਕਿ ਪਤੀ ਅਤੇ ਧੀ ਸੁਦੀਕਸ਼ਾ ਨੂੰ ਸੱਟਾਂ ਲੱਗੀਆਂ। ਇਹ ਸਾਰੀ ਘਟਨਾ ਸੜਕ ਕਿਨਾਰੇ ਇੱਕ ਦੁਕਾਨ ‘ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਸੁਦੇਸ਼ ਕੁਮਾਰੀ (44) ਵਜੋਂ ਹੋਈ ਹੈ, ਜੋ ਕਿ ਮਰਾੜਾ ਦੇ ਰਹਿਣ ਵਾਲੇ ਸੁਰੇਸ਼ ਕੁਮਾਰ ਦੀ ਪਤਨੀ ਹੈ।
ਦੂਜੇ ਪਾਸੇ ਪੁਲਿਸ ਨੇ ਕਿਹਾ ਕਿ ਵਾਪਰੇ ਇਸ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ, ਜਦੋਂਕਿ ਬਾਪ- ਬੇਟੀ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ, ਸਾਡੇ ਵੱਲੋਂ ਲਾਸ਼ ਨੂੰ ਕਬਜੇ ਵਿੱਚ ਲੈਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

