ਵੱਡੀ ਖ਼ਬਰ: ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਵੱਡੀ ਖ਼ਬਰ: ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 29 ਜਨਵਰੀ 2026
ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ਦੇ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਦੇ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ, ਸਾਵਧਾਨੀ ਦੇ ਤੌਰ ‘ਤੇ ਪੰਜਾਬ ਤੇ ਹਰਿਆਣਾ ਸਕੱਤਰੇਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਨਿਕਾਲ ਦਿੱਤਾ ਗਿਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ, ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ, ਬੰਬ ਨਿਰੋਧਕ ਦਸਤਾ, ਡਾਗ ਸਕੂਐਡ ਤੇ ਹੋਰ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੂਰੇ ਕੰਪਲੈਕਸ ਨੂੰ ਸੀਲ ਕਰਕੇ ਤਲਾਸ਼ੀ ਕੀਤੀ ਜਾ ਰਹੀ ਹੈ। ਸਕੱਤਰੇਤ ਦੇ ਹਰ ਬਲਾਕ, ਕਮਰੇ ਤੇ ਪਾਰਕਿੰਗ ਦੀ ਜਾਂਚ ਕੀਤੀ ਜਾ ਰਹੀ ਹੈ।
ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ, ਲੰਘੇ ਦਿਨ ਕੁੱਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਸ ਤੋਂ ਪਹਿਲਾਂ ਦੇ ਪੰਜਾਬ ਦੇ ਵੱਖ-ਵੱਖ ਸਕੂਲਾਂ ਨੂੰ ਵੱਖ-ਵੱਖ ਦਿਨੀਂ ਧਮਕੀਆਂ ਮਿਲ ਚੁੱਕੀਆਂ ਹਨ।

