Half day Holiday: ਪੰਜਾਬ ਦੇ 2 ਜ਼ਿਲ੍ਹਿਆਂ ‘ਚ ਕੱਲ੍ਹ ਦੀ ਛੁੱਟੀ!

All Latest NewsNews FlashPunjab NewsTop BreakingTOP STORIES

 

Half day Holiday: ਪੰਜਾਬ ਦੇ 2 ਜ਼ਿਲ੍ਹਿਆਂ ‘ਚ ਕੱਲ੍ਹ ਦੀ ਛੁੱਟੀ!

ਚੰਡੀਗੜ੍ਹ, 30 ਜਨਵਰੀ 2026 –

ਪੰਜਾਬ ਦੇ ਦੋ ਜ਼ਿਲ੍ਹਿਆਂ (ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ) ਵਿੱਚ ਡੀਸੀਜ਼ ਦੇ ਵੱਲੋਂ 31 ਜਨਵਰੀ ਦੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਹੇਠਾਂ ਪੜ੍ਹੋ ਦੋ ਜ਼ਿਲ੍ਹਿਆਂ ਦੇ ਪ੍ਰੈਸ ਬਿਆਨ

ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 31 ਜਨਵਰੀ, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਡੀਸੀ ਵਲੋਂ ਜਾਰੀ ਕੀਤਾ ਗਿਆ ਹੈ।

ਪ੍ਰੈੱਸ ਬਿਆਨ ਜਾਰੀ ਕਰਦਿਆਂ ਹੋਇਆ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ 31 ਜਨਵਰੀ, ਦਿਨ ਸ਼ਨੀਵਾਰ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਕੱਢੇ ਜਾ ਰਹੇ ਹਨ।

ਜਿਸ ਦੇ ਮੱਦੇਨਜ਼ਰ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 31 ਜਨਵਰੀ, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

ਨਵਾਂਸ਼ਹਿਰ ਵਿੱਚ ਵੀ ਅੱਧੇ ਦਿਨ ਦੀ ਛੁੱਟੀ

ਇਸੇ ਤਰ੍ਹਾਂ ਨਵਾਂਸਹਿਰ ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਇਕ ਹੁਕਮ ਰਾਹੀਂ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਦੇ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 31 ਜਨਵਰੀ, 2026 (ਦਿਨ ਸ਼ਨੀਵਾਰ) ਨੂੰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਥਾਨਾਂ ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਜਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿਦਿਅਕ ਸੰਸਥਾਵਾਂ ਵਿੱਚ 31.01.2026 (ਦਿਨ ਸ਼ਨੀਵਾਰ) ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ. ਅਤੇ ਐ.ਸਿ.), ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੇ ਸਕੂਲ/ਕਾਲਜਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਸੱਪਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ (ਰਜਿ:), ਨਵਾਂਸ਼ਹਿਰ ਵਲੋਂ ਆਪਣੀ ਦਰਖਾਸਤ ਰਾਹੀਂ ਇਸ ਦਫਤਰ ਨੂੰ ਬੇਨਤੀ ਕੀਤੀ ਹੈ ਕਿ 31 ਜਨਵਰੀ, 2026 ਅਤੇ 01 ਫਰਵਰੀ 2026 ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 649 ਵਾਂ ਜਨਮ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ 31 ਜਨਵਰੀ,2026 ਨੂੰ ਵਿਸ਼ਾਲ ਸ਼ੋਭਾ ਯਾਤਰਾ ਪੂਰੇ ਹੀ ਨਵਾਂ ਸ਼ਹਿਰ ਵਿੱਚ ਅਤੇ ਪੂਰੇ ਹੀ ਜਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਕੱਢੀ ਜਾਵੇਗੀ। ਇਸ ਵਿੱਚ ਸਕੂਲੀ ਅਤੇ ਕਾਲਜੀ ਵਿਦਿਆਰਥੀਆਂ ਨੇ ਵੀ ਭਾਗ ਲੈਣਾ ਹੈ।

ਇਸ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਜਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿਦਿਅਕ ਸੰਸਥਾਵਾਂ ਵਿੱਚ 31.01.2026 (ਦਿਨ ਸ਼ਨੀਵਾਰ) ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

 

Media PBN Staff

Media PBN Staff