ਪੰਜਾਬ ਦੇ ਇੱਕ ਜ਼ਿਲ੍ਹੇ ‘ਚ 31 ਜਨਵਰੀ ਦੀ ਛੁੱਟੀ ਦਾ ਐਲਾਨ!

All Latest NewsNews FlashPunjab NewsTop BreakingTOP STORIES

 

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 31 ਜਨਵਰੀ ਦੀ ਛੁੱਟੀ ਦਾ ਐਲਾਨ!

ਜਲੰਧਰ, 30 ਜਨਵਰੀ 2026

ਜਲੰਧਰ ਜ਼ਿਲ੍ਹੇ ਵਿੱਚ 31 ਜਨਵਰੀ 2026 ਦੀ ਛੁੱਟੀ ਦਾ ਡੀਸੀ ਵੱਲੋਂ ਐਲਾਨ ਕੀਤਾ ਗਿਆ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ ਹੈ।

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਵਿੱਚ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਜਲੰਧਰ ਦੀ ਸੀਮਾ ਵਿੱਚ ਆਉਣ ਵਾਲੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਉਕਤ ਮਿਤੀ ਨੂੰ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਹੋਣਗੀਆਂ, ਉੱਥੇ ਇਹ ਛੁੱਟੀ ਦਾ ਹੁਕਮ ਸਬੰਧਤ ਜਮਾਤਾਂ ‘ਤੇ ਲਾਗੂ ਨਹੀਂ ਹੋਵੇਗਾ।

 

Media PBN Staff

Media PBN Staff