ਪੰਜਾਬ ‘ਚ ਗੈਂਗਸਟਰਾਂ ਦਾ ਰਾਜ? ਮੁੱਖ ਮੰਤਰੀ ਦੇਣ ਅਸਤੀਫਾ- ਸੁਖਜਿੰਦਰ ਰੰਧਾਵਾ ਦਾ ਸੀਐਮ ਮਾਨ ‘ਤੇ ਵੱਡਾ ਹਮਲਾ

All Latest NewsNews FlashPunjab NewsTop BreakingTOP STORIES

 

ਪੰਜਾਬ ‘ਚ ਗੈਂਗਸਟਰਾਂ ਦਾ ਰਾਜ? ਮੁੱਖ ਮੰਤਰੀ ਦੇਣ ਅਸਤੀਫਾ- ਸੁਖਜਿੰਦਰ ਰੰਧਾਵਾ ਦਾ ਸੀਐਮ ਮਾਨ ‘ਤੇ ਵੱਡਾ ਹਮਲਾ

ਚੰਡੀਗੜ੍ਹ 31 ਜਨਵਰੀ 2026

ਪੰਜਾਬ ਵਿੱਚ ਰੋਜ਼ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਜਿਸ ਨੂੰ ਲੈ ਕੇ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਹੈ। ਪੁਲਿਸ ਪ੍ਰਸ਼ਾਸ਼ਨ ਅਤੇ ਸਰਕਾਰ ਉੱਤੇ ਵਿਰੋਧੀ ਧਿਰ ਤੋਂ ਇਲਾਵਾ ਆਮ ਲੋਕ ਵੀ ਸਵਾਲ ਚੁੱਕ ਰਹੇ ਹਨ ਕਿ ਪੰਜਾਬ ਦੇ ਅੰਦਰ ਗੈਂਗਸਟਰਵਾਦ ਲੁੱਟਖੋਹ ਦੀਆਂ ਘਟਨਾਵਾਂ ਤੇ ਕਦੋਂ ਰੋਕ ਲੱਗੇਗੀ?

ਵਿਰੋਧੀ ਧਿਰ ਕਾਂਗਰਸ ਤੇ ਅਕਾਲੀ ਦਲ ਦੇ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਹੁਣ ਕਾਂਗਰਸ ਦੇ ਵੱਡੇ ਲੀਡਰ ਅਤੇ ਮੌਜੂਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖੇ ਸਵਾਲ ਚੁੱਕਦਿਆਂ ਹੋਇਆਂ ਕਿਹਾ ਹੈ ਕਿ ਪੰਜਾਬ ਦੇ ਅੰਦਰ ਗੈਂਗਸਟਰਾਂ ਦਾ ਰਾਜ ਹੈ ਅਤੇ ਇਸ ਲਈ ਮੁੱਖ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਕਾਂਗਰਸ ਵੱਲੋਂ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਆਯੋਜਿਤ “ਮਨਰੇਗਾ ਬਚਾਓ” ਰੈਲੀ ਦੌਰਾਨ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੌਜੂਦਾ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕੀਤਾ। ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਹੁਣ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਬਚੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਗੈਂਗਸਟਰਾਂ ਅਤੇ ਗੁੰਡਿਆਂ ਦਾ ਰਾਜ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ।

ਮੋਹਾਲੀ ਵਿੱਚ ਵਾਪਰੀ ਇੱਕ ਘਟਨਾ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਲਈ ਇਹ ਬਹੁਤ ਸ਼ਰਮਨਾਕ ਹੈ ਕਿ ਐਸਐਸਪੀ ਮੋਹਾਲੀ ਦਫ਼ਤਰ ਦੇ ਬਾਹਰ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਪੂਰੀ ਘਟਨਾ ਦੀਆਂ ਵੀਡੀਓਜ਼ ਫਿਲਮੀ ਅੰਦਾਜ਼ ਵਿੱਚ ਬਣਾਈਆਂ ਜਾ ਰਹੀਆਂ ਹਨ। ਸੁਖਜਿੰਦਰ ਰੰਧਾਵਾ ਨੇ ਮੰਗ ਕੀਤੀ ਕਿ ਜੇਕਰ ਮੁੱਖ ਮੰਤਰੀ ਕੋਲ ਥੋੜ੍ਹੀ ਵੀ ਸ਼ਰਮ ਬਚੀ ਹੈ ਤਾਂ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣ।

 

 

Media PBN Staff

Media PBN Staff