ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਅਧਿਕਾਰੀ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ
ਵੱਡੀ ਖ਼ਬਰ: ਦਰਦਨਾਕ ਸੜਕ ਹਾਦਸਾ ‘ਚ ਪੰਜਾਬ ਪੁਲਿਸ ਅਧਿਕਾਰੀ ਦੀ ਮੌਤ
ਚੰਡੀਗੜ੍ਹ, 31 ਜਨਵਰੀ 2026
ਪੰਜਾਬ ਵਿੱਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਰੋਜ਼ਾਨਾ ਹੀ ਸੜਕ ਹਾਦਸਿਆਂ ਦੇ ਕਾਰਨ ਪੰਜਾਬ ਅੰਦਰ ਤਿੰਨ ਤੋਂ ਚਾਰ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਭਾਵੇਂ ਕਿ ਸਰਕਾਰ ਦੇ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਆਰੰਭ ਕੀਤਾ ਹੋਇਆ ਹੈ, ਪਰ ਬਾਵਜੂਦ ਇਸਦੇ ਪੰਜਾਬ ਅੰਦਰ ਸੜਕ ਹਾਦਸੇ ਘਟਣ ਦੀ ਬਜਾਏ ਵੱਧਦੇ ਜਾ ਰਹੇ ਹਨ।
ਤਾਜ਼ਾ ਜਾਣਕਾਰੀ ਦੇ ਮੁਤਾਬਿਕ ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਹੋਏ ਇੱਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਵਿੱਚ ਤਾਇਨਾਤ ਇੱਕ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਮ੍ਰਿਤਕ ਇੰਸਪੈਕਟਰ ਦੀ ਪਛਾਣ ਹੁਸ਼ਿਆਰਪੁਰ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਪੁਲਿਸ ਇੰਸਪੈਕਟਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ।
ਪੰਜਾਬ ਕੇਸਰੀ ਦੀ ਰਿਪੋਰਟ ਅਨੁਸਾਰ, ਇਹ ਖ਼ਬਰ ਲਿਖੇ ਜਾਣ ਤੱਕ ਸੜਕ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਅਧਿਕਾਰਤ ਤੌਰ ‘ਤੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

