ਗਣਤੰਤਰ ਦਿਵਸ ਮੌਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਦੀਪਕ ਸਿੱਧੂ ਅਤੇ ਵੀਰਪਾਲ ਕੌਰ ਨੂੰ ਕੀਤਾ ਸਨਮਾਨਿਤ
ਗਣਤੰਤਰ ਦਿਵਸ ਮੌਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਦੀਪਕ ਸਿੱਧੂ ਅਤੇ ਵੀਰਪਾਲ ਕੌਰ ਨੂੰ ਕੀਤਾ ਸਨਮਾਨਿਤ
ਜਲੰਧਰ, 31 ਜਨਵਰੀ 2026 –
77ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ: ਸਿੱ:) ਜਲੰਧਰ ਦੇ ਜੂਨੀਅਰ ਸਹਾਇਕ ਦੀਪਕ ਸਿੱਧੂ ਅਤੇ ਡਾਟਾ ਐਂਟਰੀ ਆਪ੍ਰੇਟਰ ਵੀਰਪਾਲ ਕੌਰ ਨੂੰ ਉਨ੍ਹਾਂ ਦੀਆਂ ਸਿੱਖਿਆ ਵਿਭਾਗ ਨੂੰ ਦਿੱਤੀਆ ਜਾ ਰਹੀਆਂ ਵਧੀਆ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਜਲੰਧਰ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਸਮਾਰੋਹ ਦੇ ਮੁੱਖ ਮਹਿਮਾਨ ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਤਕਸੀਮ ਕੀਤੇ ਗਏ। ਸਨਮਾਨ ਪ੍ਰਾਪਤ ਕਰਨ ਉਪਰੰਤ ਦੋਵੇਂ ਕਰਮਚਾਰੀਆਂ ਨੇ ਮਾਨਯੋਗ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਸ਼ੂ ਅਗਰਵਾਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ: ਸਿੱ:) ਜਲੰਧਰ ਮੈਡਮ ਹਰਜਿੰਦਰ ਕੌਰ ਦਾ ਧੰਨਵਾਦ ਪ੍ਰਗਟ ਕੀਤਾ।
ਇਸ ਮੌਕੇ ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ ਪੰਜਾਬ ਸਰਕਾਰ, ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਬਲਕਾਰ ਸਿੰਘ ਹਲਕਾ ਵਿਧਾਇਕ ਕਰਤਾਰਪੁਰ, ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਸ਼ੂ ਅਗਰਵਾਲ ਅਤੇ ਜਲੰਧਰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।

