ਅਧਿਆਪਕਾਂ ਨੇ ਘੇਰਿਆ DEO ਦਫ਼ਤਰ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਭੇਜੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਮੰਗ ਪੱਤਰ
ਪੰਜਾਬ ਨੈੱਟਵਰਕ, ਪਟਿਆਲਾ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਅਗਵਾਈ ਹੇਠ ਅੱਜ ਜ਼ਿਲਾ ਸਿੱਖਿਆ ਅਫਸਰ ਦੇ ਦਫਤਰ ਵਿਖੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਇਕੱਠੇ ਹੋ ਕੇ ਜ਼ਿਲਾ ਸਿੱਖਿਆ ਅਫਸਰ ਪਟਿਆਲਾ ਦੇ ਰਾਹੀਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜੇ।
ਇਹ ਰੋਸ ਮੁਜਾਹਰਾ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਫ਼ਤਰ ਵਿਖੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਕੀਤਾ। ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਹੋਰ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਦੀਆਂ ਮੰਗਾਂ ਤੇ ਪੰਜਾਬ ਸਰਕਾਰ ਤੇ ਵਿਭਾਗੀ ਅਫਸਰਸ਼ਾਹੀ ਕੰਮ ਕਰਨ ਤੋਂ ਟਾਲਾ ਵੱਟ ਰਹੀ ਹੈ।
ਉਹਨਾਂ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਈਟੀਟੀ ਤੋਂ ਮਾਸਟਰ ਕੇਡਰ, ਮਾਸਟਰ ਕਾਡਰ ਤੋਂ ਲੈਕਚਰਾਰ, ਲੈਕਚਰਾਰ ਤੋਂ ਪ੍ਰਿੰਸੀਪਲ, ਮਾਸਟਰ ਕੇਡਰ ਤੋਂ ਹੈਡ ਮਾਸਟਰ,ਈਟੀਟੀ ਤੋਂ ਐਚਟੀ,ਐਚਟੀ ਤੋਂ ਸੀਐਚਟੀ,ਸੀਐਚਟੀ ਤੋਂ ਬੀਪੀਓ ਤੇ ਬੀਪੀਓ ਤੋਂ ਪ੍ਰਿੰਸੀਪਲ ਦੀਆਂ ਪ੍ਰਮੋਸ਼ਨਾਂ ਕਰਵਾਉਣ ਸਬੰਧੀ, ਪੇਂਡੂ ਭੱਤਾ, ਡੀਏ ਸਮੇਤ ਬੰਦ ਕੀਤੇ ਭੱਤਿਆਂ ਦੀ ਬਹਾਲੀ ਦੇ ਲਈ , ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਾਉਣ ਦੇ ਲਈ, ਪੀਐਫਐਮਐਸ ਤੋਂ ਚੁੱਕੀਆਂ ਸਾਰੀਆਂ ਗਰਾਂਟਾਂ ਤੁਰੰਤ ਵਾਪਸ ਕਰਵਾਉਣ ਦੇ ਲਈ, ਸਪੈਸ਼ਲ ਕੇਡਰ ਜੋ ਅਧਿਆਪਕ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ਉਹਨਾਂ ਲਈ, 6635, 4161,2392, 569 ਸਮੇਤ ਸਾਰੀਆਂ ਨਵੀਆਂ ਭਰਤੀਆਂ ਨੂੰ ਬਦਲੀ ਵਿੱਚ ਇੱਕ ਮੌਕਾ ਦਿਵਾਉਣ ਦੇ ਲਈ, 15-01-15 ਦਾ ਪਰਬੇਸ਼ਨ ਦਾ ਪੱਤਰ ਰੱਦ ਕਰਾਉਣ ਦੇ ਲਈ, ਨਵ ਨਿਯੁਕਤ ਅਧਿਆਪਕਾਂ ਤੇ ਲੱਗੇ ਕੇਂਦਰੀ ਸਕੇਲ ਰੱਦ ਕਰਵਾਉਣ ਦੇ ਲਈ, ਪੁਰਾਣੀ ਪੈਨਸ਼ਨ ਦਾ ਐਲਾਨ ਕਰਕੇ ਲਾਗੂ ਕਰਨ ਤੋਂ ਭੱਜੀ ਸਰਕਾਰ ਤੋਂ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੇ ਦਫਤਰਾਂ ਵਿੱਚ ਕਲਰਕਾਂ ਦੀਆਂ ਦੋ ਅਸਾਮੀਆਂ ਕਰਨ ਸਬੰਧੀ ਦੀਆਂ ਮੰਗਾਂ ਦੇ ਸੰਬੰਧ ਵਿੱਚ ਪਟਿਆਲਾ ਜ਼ਿਲ੍ਹੇ ਅੰਦਰ ਵੱਡੇ ਪੱਧਰ ਤੇ ਅਧਿਆਪਕ ਇਸ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।
ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀ ਮੌਜੂਦ ਰਹੇ।