All Latest NewsNews FlashPunjab NewsTop BreakingTOP STORIES

Punjab Breaking: ਸਰਕਾਰੀ ਫੰਡਾਂ ‘ਚ 40 ਲੱਖ ਦਾ ਘਪਲਾ, DDPO ਸਮੇਤ ਦੋ ਗ੍ਰਿਫਤਾਰ 

 

Punjab Breaking: ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ DDPO ਸਮੇਤ ਦੋ ਜਣੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Breaking: ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ DDPO ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ ‘ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀ ਬੀਡੀਪੀਓ ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Leave a Reply

Your email address will not be published. Required fields are marked *