All Latest NewsNationalNews FlashTop BreakingTOP STORIES

ਵੱਡੀ ਖ਼ਬਰ: ਨਾਮਧਾਰੀਆਂ ਦੇ ਦੋ ਗੁੱਟਾਂ ‘ਚ ਚੱਲੀਆਂ ਤਾਬੜਤੋੜ ਗੋਲੀਆਂ, ਕਈ ਜ਼ਖਮੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਿਰਸਾ ਵਿਚ ਨਾਮਧਾਰੀਆਂ ਦੇ ਦੋ ਗੁੱਟਾਂ ਵਿੱਚ ਤਾਬੜਤੋੜ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ, ਦੋਵਾਂ ਗੁੱਟਾਂ ਵਿਚ ਚੱਲੀਆਂ ਗੋਲੀਆਂ ਦੇ ਕਾਰਨ ਅੱਧੀ ਦਰਜਨ ਦੇ ਕਰੀਬ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ।

ਉਕਤ ਨਾਮਧਾਰੀਆਂ ਦੀ ਲੜਾਈ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਹੈ। ਗੁਰਦੁਆਰਾ ਜੀਵਨ ਨਗਰ ਦੀ ਜ਼ਮੀਨ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਵਿਦਾਦ ਚੱਲਿਆ ਆ ਰਿਹਾ ਸੀ। ਅੱਜ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ ਦੇ ਕਾਰਨ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ।

ਡਾਕਟਰਾਂ ਨੇ ਤਿੰਨ-ਚਾਰ ਵਿਅਕਤੀਆਂ ਨੂੰ ਸਿਵਲ ਹਸਪਤਾਲ ਸਿਰਸਾ ਤੋਂ ਅਗਰੋਹਾ ਮੈਡੀਕਲ ਲਈ ਰੈਫਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੁਝ ਲੋਕ ਸਿਰਸਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਹਾਲਾਤ ਇਹ ਬਣ ਗਏ ਕਿ ਪੁਲਿਸ ਨੂੰ ਗੋਲੀ ਚਲਾਉਣੀ ਪਈ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਐਸਪੀ ਵਿਕਰਾਂਤ ਭੂਸ਼ਣ ਨੇ ਵੀ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ। ਜੀਵਨ ਨਗਰ ਇਲਾਕੇ ‘ਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

 

Leave a Reply

Your email address will not be published. Required fields are marked *