ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਪ੍ਰਧਾਨ ਮੈਡਮ ਛੀਨਾ ਨੇ ਕੇਂਦਰੀ ਮੰਤਰੀ ਸ਼੍ਰੀਮਤੀ ਅਨਪੂਰਨਾ ਦੇਵੀ ਨੂੰ ਈਮੇਲ ਰਾਹੀਂ ਭੇਜਿਆ ਮੰਗ ਪੱਤਰ
ਪੰਜਾਬ ਨੈੱਟਵਰਕ, ਚੰਡੀਗੜ੍ਹ
ਅੱਜ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਵੱਲੋਂ ਕੇਂਦਰੀ ਮੰਤਰੀ ਸ਼੍ਰੀਮਤੀ ਅਨਪੂਰਨਾ ਦੇਵੀ ਜੀ ਨੂੰ ਚਿੱਠੀ ਲਿਖ ਕੇ ਈਮੇਲ ਰਾਹੀਂ ਭੇਜੀ ਗਈ। ਜਿਸ ਵਿੱਚ ਉਹਨਾਂ ਨੇ ਇਹ ਮੰਗ ਕੀਤੀ ਕਿ ਸਾਡੀਆਂ ਆਗਣਵਾੜੀ ਵਰਕਰਾਂ ਅਤੇ ਹੈਲਪਰਾ ਫਰੰਟ ਲਾਈਨ ਵਰਕਰ ਦੀ ਤਰ੍ਹਾਂ ਕੰਮ ਕਰ ਰਹੀਆਂ ਹਨ ਪਰ ਸੈਂਟਰ ਸਰਕਾਰ ਵੱਲੋਂ ਉਹਨਾਂ ਨੂੰ ਬਹੁਤ ਹੀ ਘੱਟ ਮਾਣ ਭੱਤਾ ਦਿੱਤਾ ਜਾ ਰਿਹਾ ਹੈ । ਸਾਡੀ ਯੂਨੀਅਨ ਇਹ ਮੰਗ ਕਰਦੀ ਹੈ ਕਿ ਸਾਡੀਆਂ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਵੇ ਅਤੇ ਸਾਰੀਆਂ ਸਰਕਾਰੀ ਕਰਮਚਾਰੀ ਵਾਲੀਆਂ ਸਹੂਲਤਾਂ ਦਿਤੀਆਂ ਜਾਣ ਜਿੰਨੀ ਦੇਰ ਸੰਭਵ ਨਹੀਂ, ਓਹਨੀ ਦੇਰ ਉਹਨਾਂ ਨੂੰ ਘੱਟੋ ਘੱਟ ਉਜਰਤ ਦੇ ਦਾਇਰੇ ਅਧੀਨ ਲਿਆਂਦਾ ਜਾਵੇ।
ਉਹਨਾਂ ਇਹ ਵੀ ਕਿਹਾ ਕਿ ਸਾਡੀ ਯੂਨੀਅਨ ਮੰਗ ਕਰਦੀ ਹੈ ਕਿ ਵਰਕਰ ਅਤੇ ਹੈਲਪਰ ਨੂੰ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਦੇਣ ਦਾ ਪ੍ਰਬੰਧ ਕੀਤਾ ਜਾਵੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਗ੍ਰੈਚੁਟੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਵਰਕਰ ਅਤੇ ਹੈਲਪਰਾਂ ਦੇ ਕੰਮ ਨੂੰ ਦੇਖਦੇ ਹੋਏ ਉਹਨਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਜਰੂਰ ਮਿਲਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਕੇਂਦਰੀ ਮੰਤਰੀ ਸਾਡੀਆਂ ਸਮੱਸਿਆਵਾਂ ਵੱਲ ਜਰੂਰ ਧਿਆਨ ਦੇਣਗੇ।