Punjab News: ਕੰਪਿਊਟਰ ਅਧਿਆਪਕਾਂ ਵੱਲੋਂ ਸੀਐੱਮ ਮਾਨ ਅਤੇ ਖਜ਼ਾਨਾ ਮੰਤਰੀ ਚੀਮਾ ਦੇ ਘਿਰਾਓ ਦਾ ਐਲਾਨ
ਸੂਬਾ ਸਰਕਾਰ ਲਗਾਤਾਰ ਲਾਰੇ ਲੱਪੇ ਵਾਲੇ ਨੀਤੀ ਅਪਣਾ ਰਹੀ ਹੈ- ਯੂਨੀਅਨ ਆਗੂ
ਪੰਜਾਬ ਨੈੱਟਵਰਕ, ਬਠਿੰਡਾ
ਪੰਜਾਬ ਸਰਕਾਰ ਦੀਆਂ ਲਾਰੇ ਲੱਪੇ ਵਾਲੀਆਂ ਨੀਤੀਆਂ ਤੋਂ ਤੰਗ ਆਏ: ਕੰਪਿਊਟਰ ਅਧਿਆਪਕਾਂ ਨੇ 15 ਅਗਸਤ ਨੂੰ ਅਜਾਦੀ ਦਿਵਸ ਸਮਾਗਮਾਂ ਦੌਰਾਨ ਜਲੰਧਰ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ’ਚ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਿਰਾਓ ਦਾ ਐਲਾਨ ਕੀਤਾ ਹੈ।
ਕੰਪਿਊਟਰ ਅਧਿਆਪਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਈਸ਼ਰ ਸਿੰਘ ਨੇ ਕਿਹਾ ਕਿ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ 9 ਅਗਸਤ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਜੋਰ ਪਾਇਆ ਸੀ ਪਰ ਸੂਬਾ ਸਰਕਾਰ ਉਨਾਂ ਨਾਲ ਲਗਾਤਾਰ ਲਾਰੇ ਲੱਪੇ ਵਾਲੇ ਨੀਤੀ ਅਪਣਾ ਰਹੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਅਤੇ ਹੱਕਾਂ ਦੀ ਬਹਾਲੀ ਲਈ ਜੋ ਵਾਅਦੇ ਕੀਤੇ ਸਨ।
ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਕੰਪਿਊਟਰ ਅਧਿਆਪਕਾਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰਦੀ ਆ ਰਹੀ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਗੈਰਸੰਜੀਦਗੀ ਅਤੇ ਬੇਰੁਖੀ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਵਿੱਚ ਪੈਦਾ ਹੋਏ ਰੋਸ ਕਾਰਨ 11-11 ਜਿਲ੍ਹਿਆਂ ਦੇ ਅਧਿਆਪਕ ਜਲੰਧਰ ਅਤੇ ਪਟਿਆਲਾ ਸੰਘਰਸ਼ ਨੂੰ ਨੇਪਰੇ ਚਾੜ੍ਹਨਗੇ।
ਕੰਪਿਊਟਰ ਅਧਿਆਪਕ ਆਗੂ ਨੇ ਅੱਜ ਜਿਲ੍ਹਾ ਬਠਿੰਡਾ ਦੇ ਆਗੂਆਂ ਨਾਲ ਆਨਲਾਈਨ ਮੀਟਿੰਗ ਕਰਕੇ ਰਣਨੀਤੀ ਘੜੀ ਅਤੇ ਭਰਵੀਂ ਸ਼ਮੂਲੀਅਤ ਦਾ ਫੈਸਲਾ ਲਿਆ। ਆਗੂਆਂ ਨੇ ਸਰਕਾਰ ਤੋਂ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਨਿਯਮ ਅਤੇ ਸ਼ਰਤਾਂ ਨੂੰ ਲਾਗੂ ਕਰਨ।
ਉਹਨਾਂ ਨੂੰ 6ਵੇਂ ਪੇ ਕਮਿਸ਼ਨ ਦਾ ਲਾਭ ਦੇਣ, ਬਣਦੇ ਅਧਿਕਾਰ ਬਹਾਲ ਕੀਤੇ ਜਾਣ, ਪਿਛਲੇ ਸਮੇਂ ਦੌਰਾਨ ਦੁਨੀਆਂ ਛੱਡ ਗਏ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਬਣਦੀ ਸਹਾਇਤਾ ਵਿੱਤੀ ਸਹਾਇਤਾ ਅਤੇ ਨੌਕਰੀਆਂ ਦੇਣ ਦੀ ਮੰਗ ਕੀਤੀ।
ਆਗੂਆਂ ਨੇ ਕੰਪਿਊਟਰ ਅਧਿਆਪਕਾਂ ਨੂੰ ਪ੍ਰੀਵਾਰਾਂ ਸਮੇਤ ਇਸ ਲੜਾਈ ’ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।