Punjab cabinet meeting: ਪੰਜਾਬ ਕੈਬਿਨਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਵੱਡੇ ਫੈਸਲਿਆਂ ਦੀ ਉਮੀਦ
ਪੰਜਾਬ ਨੈਟਵਰਕ ਚੰਡੀਗੜ੍ਹ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐਮ ਮਾਨ ਦੇ ਹਾਊਸ ਤੇ ਵਜੇ ਹੋਵੇਗੀ।
ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਮਾਨ ਸਰਕਾਰ ਇਸ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ ਲੈ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਔਰਤਾਂ ਦੇ ਲਈ ਇਸ ਮੀਟਿੰਗ ਵਿੱਚ ਅਹਿਮ ਐਲਾਨ ਹੋ ਸਕਦੇ ਹਨ।
ਮੁਲਾਜ਼ਮ ਵਰਗ ਜਿਹੜਾ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ, ਉਹਨਾਂ ਦੇ ਵਾਸਤੇ ਵੀ ਮਾਨ ਸਰਕਾਰ ਫੈਸਲਾ ਲੈ ਸਕਦੀ ਹੈ ਅਤੇ ਉਹਨਾਂ ਨੂੰ ਰੱਖੜੀ ਦਾ ਤੋਹਫਾ ਦੇ ਸਕਦੀ ਹੈ।