Punjab News: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਆਗੂਆਂ ਦੇ ਘਰ ‘ਤੇ ਪੁਲਿਸ ਵੱਲੋਂ ਛਾਪੇਮਾਰੀ
Punjab News: ਪੰਜਾਬ ਸਰਕਾਰ ਵੱਲੋਂ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਆਗੂਆਂ ਤੇ ਕੀਤੀ ਜਾ ਰਹੀ ਛਾਪੇਮਾਰੀ ਨਿਖੇਧੀਜਨਕ
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab News: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਜਲੰਧਰ ਤੇ ਲੁਧਿਆਣਾ ਵਿਖੇ ਮੁੱਖ ਮੰਤਰੀ ਪੰਜਾਬ ਦੇ ਪ੍ਰੋਗਰਾਮ ‘ਚ ਕਾਲੀਆਂ ਝੰਡੀਆਂ ਦਿਖਾਉਣ ਦੇ ਦਿੱਤੇ ਰੋਸ ਪ੍ਰਦਰਸ਼ਨ ਦੇ ਸੰਬੰਧ ਵਿੱਚ ਸਰਕਾਰ ਵੱਲੋਂ ਅੱਜ ਤੋਂ ਹੀ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਆਗੂਆਂ ਘਰ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਆਮ ਲੋਕਾਂ ਤੋਂ ਖ਼ਾਸ ਬਣਿਆ ਮੁੱਖ ਮੰਤਰੀ ਪੰਜਾਬ ਮੀਟਿੰਗਾਂ ‘ਚ ਮਸਲੇ ਹੱਲ ਕਰਨ ਦੀ ਬਜਾਏ ਆਗੂਆਂ ਦਾ ਹੀ ਮੂੰਹ ਬੰਦ ਕਰਨ ‘ਤੇ ਤੁੱਲ ਗਿਆ ਹੈ, ਜੋਕਿ ਅਤਿ ਨਿੰਦਣਯੋਗ ਹੈ।
ਇਸੇ ਹੀ ਕੜੀ ਤਹਿਤ ਅੱਜ ਸਵੇਰ ਦੇ ਸਮੇਂ ਹੀ ਜਲਾਲਾਬਾਦ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਸੂਬਾ ਆਗੂ ਰਸ਼ਪਾਲ ਸਿੰਘ ਜਲਾਲਾਬਾਦ ਦੇ ਘਰ ਛਾਪੇਮਾਰੀ ਕੀਤੀ ਗਈ ਅਤੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਆਗੂ ਜਸਵੰਤ ਘੁਬਾਇਆ ਨੂੰ ਥਾਣੇ ਡੱਕਿਆ ਗਿਆ। ਜੋਕਿ ਲੋਕ ਹੱਕਾਂ ਦਾ ਅਤੇ ਆਪਣੇ ਹੱਕਾਂ ਤੇ ਪਹਿਰਾ ਦੇਣ ਦੇ ਲੋਕਤੰਤਰਿਕ ਢੰਗ ਦਾ ਸ਼ਰੇਆਮ ਗਲ਼ਾ ਘੁੱਟਣ ਵਾਲੀ ਗੱਲ ਹੈ।
ਸੋ ਇਸ ਤਰਾਂ ਦੀਆਂ ਕਾਰਵਾਈਆਂ ਕਰਨ ਦੀ ਬਜਾਏ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਦਾਅਵੇ ਕੀਤੇ ਗਏ ਸਨ, ਉਨ੍ਹਾਂ ਨੂੰ ਹੱਲ ਕਰ ਕੇ ਮਸਲਿਆ ਦਾ ਹੱਲ ਕਰਨਾ ਬਣਦਾ ਹੈ। ਜੇਕਰ ਪੰਜਾਬ ਸਰਕਾਰ ਇਨ੍ਹਾਂ ਹਰਕਤ ਤੋ ਬਾਜ਼ ਨਹੀਂ ਆਉਂਦੀ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਵੱਲੋਂ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ।