Good News: ਪੰਜਾਬ ਸਰਕਾਰ ਨੇ ਅਧਿਆਪਕਾਂ ਬਾਰੇ ਲਿਆ ਵੱਡਾ ਫ਼ੈਸਲਾ, ਇਨ੍ਹਾਂ ਨਿਯਮਾਂ ‘ਚ ਕੀਤਾ ਬਦਲਾਅ
ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ ਸੀ ਸੇਵਾ ਨਿਯਮ 2018 ਅਤੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਬਾਰਡਰ ਏਰੀਆ ਗਰੁੱਪ ਸੀ ਸੇਵਾ ਨਿਯਮ 2018 ਵਿੱਚ ਸੋਧਾਂ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ।
ਕੈਬਨਿਟ ਨੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ ਸੀ ਸੇਵਾ ਨਿਯਮ 2018 ਅਤੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਬਾਰਡਰ ਏਰੀਆ ਗਰੁੱਪ ਸੀ ਸੇਵਾ ਨਿਯਮ 2018 ਵਿੱਚ ਸੋਧਾਂ ਨੂੰ ਵੀ ਮਨਜ਼ੂਰ ਕਰ ਲਿਆ।
ਇਸ ਸੋਧ ਮੁਤਾਬਕ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ ਅਸਾਮੀਆਂ ਵਿੱਚ 20 ਫੀਸਦੀ ਤਰੱਕੀ ਕੋਟੇ ਨੂੰ ਈ.ਟੀ.ਟੀ./ਜੇ.ਬੀ.ਟੀ., ਐਚ.ਟੀ. ਤੇ ਸੀ.ਐਚ.ਟੀ. ਕਾਡਰ ਵਿੱਚ ਕ੍ਰਮਵਾਰ 15:4:1 ਦੇ ਅਨੁਪਾਤ ਵਿੱਚ ਵੰਡਿਆ ਜਾਵੇਗਾ।
ਇਸ ਨਾਲ ਵਿਭਾਗ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਘਟੇਗੀ ਅਤੇ ਈ.ਟੀ.ਟੀ./ਜੇ.ਬੀ.ਟੀ., ਐਚ.ਟੀ. ਤੇ ਸੀ.ਐਚ.ਟੀ. ਕਾਡਰ ਵਿੱਚ ਤਰੱਕੀਆਂ ਦਾ ਰਾਹ ਖੁੱਲ੍ਹੇਗਾ।