Punjab News: ਦਰਜਾ ਚਾਰ ਕਰਮਚਾਰੀਆਂ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਨੇ ਜ਼ਿਲ੍ਹਾ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ
ਦੀ ਕਲਾਸ ਫ਼ੋਰ ਗੋਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਅਤੇ ਪੁਰਾਣੀਂ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਲੁਧਿਆਣਾ ਵੱਲੋਂ ਮੰਗ ਪੱਤਰ ਦਿੱਤਾ ਗਏ – ਆਗੂ
ਪੰਜਾਬ ਨੈੱਟਵਰਕ, ਲੁਧਿਆਣਾ
ਦੀ ਕਲਾਸ ਫ਼ੋਰ ਗੋਰਮਿੰਟ ਇੰਪਲਾਈਜ ਯੂਨੀਅਨ ਪੰਜਾਬ 1680 ਸੈਕਟਰ 22 ਬੀ ਚੰਡੀਗੜ੍ਹ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਸ਼ਾਖਾ ਜ਼ਿਲ੍ਹਾ ਲੁਧਿਆਣਾ ਵੱਲੋਂ ਚਰਨ ਸਿੰਘ ਸਰਾਭਾ, ਗੁਰਮੇਲ ਸਿੰਘ ਮੈਲਡੇ, ਵਿਨੋਦ ਕੁਮਾਰ, ਸੁਰਿੰਦਰ ਸਿੰਘ ਬੈਂਸ, ਮਲਕੀਤ ਸਿੰਘ ਮਾਲੜਾ,ਟਹਿਲ ਸਿੰਘ ਸਰਾਭਾ,ਰਣਜੀਤ ਸਿੰਘ ਮੁਲਾਂਪੁਰ,ਪਰਮਜੀਤ ਸਿੰਘ, ਬਲਵੀਰ ਸਿੰਘ, ਅਸ਼ੌਕ ਕੁਮਾਰ ਮੱਟੂ, ਮਾਤਾ ਪ੍ਰਸ਼ਾਦ,ਜੀਤ ਸਿੰਘ,ਲਾਭ ਸਿੰਘ, ਸ਼ਾਦੀ ਰਾਮ, ਦੀ ਅਗਵਾਈ ਹੇਠ ਦਰਜਾ ਚਾਰ ਕਰਮਚਾਰੀਆਂ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀਆ ਮੰਗਾ ਦਾਂ ਮੰਗ ਪੱਤਰ ਜ਼ਿਲ੍ਹਾ ਅਧਿਕਾਰੀ ਨੂੰ ਦਿੱਤਾ ਗਿਆ।
ਜਿਸ ਵਿੱਚ ਮੰਗ ਕੀਤੀ ਗਈ ਕਿ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਪੇ ਕਮਿਸ਼ਨ ਦਾ ਬਕਾਇਆ ਦਿੱਤਾ ਜਾਵੇ, ਡੀ ਏ ਦੀਆਂ ਕਿਸ਼ਤਾਂ ਅਤੇ ਬਕਾਇਆ ਦਿੱਤਾ ਜਾਵੇ, ਕੱਟੇ ਗਏ ਭੱਤੇ ਬਹਾਲ ਕੀਤੇ ਜਾਣ,4-9-14 ਏ,ਸੀ,ਪੀ, ਬਹਾਲ ਕੀਤੀ ਜਾਵੇ, ਆਸ਼ਾ ਵਰਕਰਾਂ,ਮਿਡ ਡੇ ਮੀਲ ਵਰਕਰਾਂ, ਅਤੇ ਸਕੀਮ ਵਰਕਰਾਂ ਨੂੰ ਘੱਟੋ ਘੱਟ 26000 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ, ਸਰਕਾਰੀ ਕਾਲਜ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਦਰਜ਼ਾ ਤਿੰਨ ਅਤੇ ਦਰਜ਼ਾ ਚਾਰ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਮੈਡੀਕਲ ਭੱਤਾ 2500 ਰੁਪਏ ਕੀਤਾ ਜਾਵੇ ਆਦਿ ਮੰਗਾਂ ਦਾਂ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਰਕੇਸ਼ ਕੁਮਾਰ ਸੁੰਢਾ, ਸ਼ਿਗਾਰਾ ਸਿੰਘ,ਕਾਂਸ਼ੀ ਰਾਮ,ਰਾਜ ਕੁਮਾਰ,ਜੈਵੀਰ, ਮੰਗਤ ਰਾਮ,ਹੌਸਲਾ ਪ੍ਰਸ਼ਾਦ,ਸੁਰਿੰਦਰ ਪਾਲ ਸਿੰਘ, ਜਗਤਾਰ ਸਿੰਘ, ਜਗਜੀਤ ਰਾਏ, ਸੁਰੇਸ਼ ਕੁਮਾਰ, ਰਾਜ ਨਾਥ, ਮੋਹਨ ਸਿੰਘ, ਹਰਮੇਸ਼ ਲਾਲ,ਮੇਵਾ ਸਿੰਘ,ਬੁੱਧ ਰਾਮ, ਗੰਗਾ ਰਾਮ, ਰਾਹੁਲ ਕੁਮਾਰ, ਸੁਭਾਸ਼ ਕੁਮਾਰ, ਅਜੀਤ ਸਿੰਘ, ਸੁਖਮਿੰਦਰ ਸਿੰਘ, ਸ਼ਨੀ ਕੁਮਾਰ, ਲਵਦੀਪ ਸਿੰਘ, ਨੇ ਵੀ ਸੰਬੋਧਨ ਕੀਤਾ।