Mohali News: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ

All Latest NewsGeneral NewsNews FlashPunjab NewsTop BreakingTOP STORIES

 

Mohali News: ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ

ਪੰਜਾਬ ਨੈੱਟਵਰਕ, ਮੋਹਾਲੀ

Mohali News: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ ਲਹਿਰਾਇਆ।

ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਮੋਹਾਲੀ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਇਸ ਮੌਕੇ ਦੇਸ਼ ਦੇ ਮਹਾਨ ਆਜ਼ਾਦੀ ਪ੍ਰਵਾਨਿਆਂ ਨੂੰ ਯਾਦ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।

 

Media PBN Staff

Media PBN Staff

Leave a Reply

Your email address will not be published. Required fields are marked *