Election Commission Press conference: ਚੋਣ ਕਮਿਸ਼ਨ ਅੱਜ ਕਰੇਗਾ 4 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ
Election Commission Press conference: ਚੋਣ ਕਮਿਸ਼ਨ ਨੇ ਅੱਜ ਬਾਅਦ ਦੁਪਹਿਰ 3 ਵਜੇ ਅਹਿਮ ਪ੍ਰੈੱਸ ਕਾਨਫਰੰਸ ਬੁਲਾਈ ਹੈ, ਜਿਸ ‘ਚ ਜੰਮੂ-ਕਸ਼ਮੀਰ ਸਮੇਤ 4 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।
ਜੰਮੂ-ਕਸ਼ਮੀਰ ਤੋਂ ਇਲਾਵਾ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵੀ ਚੋਣਾਂ ਹੋਣੀਆਂ ਹਨ। ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਪਹਿਲੀ ਵਿਧਾਨ ਸਭਾ ਚੋਣਾਂ ਹੋਣਗੀਆਂ।
ਜੰਮੂ-ਕਸ਼ਮੀਰ ‘ਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ। ਇਸ ਦੇ ਲਈ ਚੋਣ ਕਮਿਸ਼ਨ ਨੇ 14 ਅਗਸਤ ਨੂੰ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨਾਲ ਮੀਟਿੰਗ ਕੀਤੀ ਸੀ।
9 ਅਗਸਤ ਨੂੰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵੀ ਆਪਣੀ ਟੀਮ ਨਾਲ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਦਾ ਫੈਸਲਾ ਲਿਆ ਗਿਆ।