All Latest NewsNews FlashPunjab News

Sewa kendra timings changed: ਸੇਵਾ ਕੇਂਦਰਾਂ ਦਾ ਇੱਕ ਦਿਨ ਲਈ ਬਦਲਿਆ ਸਮਾਂ

 

Sewa kendra timings changed: ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ

ਪੰਜਾਬ ਨੈੱਟਵਰਕ, ਚੰਡੀਗੜ੍ਹ-

Sewa kendra timings changed: ਪੰਜਾਬ ਦੇ ਸੇਵਾ ਕੇਂਦਰਾਂ ਦਾ ਇਕ ਦਿਨ ਲਈ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, 20 ਅਗਸਤ, 2022 ਦਿਨ ਸੋਮਵਾਰ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਮੂਹ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਲੋਕ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

 

Leave a Reply

Your email address will not be published. Required fields are marked *