All Latest NewsNews FlashPunjab NewsTop BreakingTOP STORIES

ਵੱਡੀ ਖ਼ਬਰ: ਸੁਖਬੀਰ ਬਾਦਲ ਲੜਨਗੇ ਜਿਮਨੀ ਚੋਣ! ਗਿੱਦੜਬਾਹਾ ‘ਚ ਸਰਗਰਮੀਆਂ ਤੇਜ਼

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਐਮਪੀ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਜਿੰਮਨੀ ਚੋਣ ਲੜ ਸਕਦੇ ਹਨ। ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਇਹ ਵੀ ਹੈ ਕਿ, ਸੁਖਬੀਰ ਨੇ ਗਿੱਦੜਬਾਹਾ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਕੱਲ੍ਹ ਵੀ ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਦੇ ਪਿੰਡਾਂ ਦਾ ਦੌਰਾ ਕੀਤਾ ਸੀ। ਗਿੱਦੜਬਾਹਾ ਬਾਦਲ ਪਰਿਵਾਰ ਦੀ ਸੀਟ ਰਹੀ ਹੈ।

ਪ੍ਰਕਾਸ਼ ਸਿੰਘ ਬਾਦਲ ਗਿੱਦੜਬਾਹਾ ਤੋਂ 5 ਵਾਰ ਵਿਧਾਇਕ ਰਹੇ ਹਨ। ਦੱਸ ਦਈਏ ਕਿ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ ਪੰਜਾਬ ਦੇ ਚਾਰ ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਸੀ। ਇਸ ਲਈ ਹੁਣ ਪੰਜ ਵਿਧਾਨ ਸਭਾ ਹਲਕਿਆਂ ਵਿਚ ਉਪ ਚੋਣ ਹੋਵੇਗੀ।

 

Leave a Reply

Your email address will not be published. Required fields are marked *