ਅਧਿਆਪਕ ਵਰਗ ਨੂੰ ਜ਼ਲੀਲ ਕਰਨਾ ਬੰਦ ਕਰੇ ਪੰਜਾਬ ਸਰਕਾਰ- ਗੌਰਮਿੰਟ ਟੀਚਰਜ਼ ਯੂਨੀਅਨ
ਪੰਜਾਬ ਨੈੱਟਵਰਕ, ਪਟਿਆਲਾ
ਗੌਰਮਿੰਟ ਟੀਚਰਜ਼ ਯੂਨੀਅਨ ਨੇ ਮਿਡ ਡੇ ਮੀਲ ਸਕੀਮ ਵਿੱਚ ਕਥਿਤ ਘਪਲੇ ਸੰਬੰਧੀਆਂ ਖਬਰਾਂ ਦਾ ਸਖਤ ਨੋਟਿਸ ਲੈਂਦਿਆਂ ਸਰਕਾਰ ਨੂੰ ਕਿਹਾ ਹੈ ਕਿ ਅਧਿਆਪਕ ਵਰਗ ਨੂੰ ਜ਼ਲੀਲ ਨਾ ਕੀਤਾ ਜਾਵੇ। ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਕਿਹਾ ਕਿ ਇੱਕ ਵਿਅਕਤੀ ਦੀ ਸ਼ਿਕਾਇਤ ਤੇ ਮੰਗੀ ਗਈ ਸੂਚਨਾ ਨੂੰ ਆਧਾਰ ਬਣਾ ਕੇ ਸਮੁੱਚੇ ਅਧਿਆਪਕ ਵਰਗ ਨੂੰ ਇਸ ਤਰ੍ਹਾਂ ਨਿਸ਼ਾਨੇ ਤੇ ਲੈਣਾ ਕਿਸੇ ਵੀ ਹੱਦ ਤੱਕ ਤਰਕ ਸੰਗਤ ਨਹੀਂ ਹੈ। ਉਹਨਾਂ ਕਿਹਾ ਕਿ ਅਧਿਆਪਕ ਵਰਗ ਪੱਲਿਓਂ ਪੈਸੇ ਖਰਚ ਕੇ ਸਕੀਮ ਚਲਾ ਰਹੇ ਹਨ।
ਆਗੂਆਂ ਦਾ ਕਹਿਣਾ ਹੈ ਕਿ ਜਦੋਂ ਮਹੀਨਿਆਂ ਬੱਧੀ ਕੁਕਿੰਗ ਕਾਸਟ ਜਾਰੀ ਨਹੀਂ ਹੁੰਦੀ ਤਾਂ ਅਧਿਆਪਕ ਕੋਲੋਂ ਪੈਸੇ ਖਰਚ ਕੇ ਮਿਡ ਡੇ ਮੀਲ ਜਾਰੀ ਰੱਖਦੇ ਹਨ ਤਾਂ ਕਿ ਬੱਚੇ ਭੁੱਖੇ ਨਾ ਰਹਿਣ। ਉਹਨਾਂ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਅਧਿਆਪਕ ਵਰਗ ਦਾ ਕੰਮ ਪੜਾਉਣਾ ਹੈ ਇਸ ਲਈ ਉਹਨਾਂ ਨੂੰ ਮਿਡ ਡੇ ਮੀਲ ਸਕੀਮ,ਸਿਵਲ ਵਰਕਸ ਸਮੇਤ ਹਰੇਕ ਗੈਰ ਵਿੱਦਿਅਕ ਕੰਮਾਂ ਤੋਂ ਮੁਕਤ ਕਰਦਿਆਂ ਸਿਰਫ ਪੜਾਉਣ ਹੀ ਦਿੱਤਾ ਜਾਵੇ।
ਇਸੇ ਸਮੇਂ ਕਮਲ ਨੈਣ, ਦੀਦਾਰ ਸਿੰਘ, ਹਿੰਮਤ ਸਿੰਘ ਖੋਖ, ਹਰਪ੍ਰੀਤ ਸਿੰਘ ਉੱਪਲ, ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀ ਮੌਜੂਦ ਰਹੇ।