Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ
Rain Alert: ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਸਮੇਤ 19 ਰਾਜਾਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ
ਪੰਜਾਬ ਨੈੱਟਵਰਕ, ਚੰਡੀਗੜ੍ਹ
Rain Alert: ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਬਾਰੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੁਤਾਬਿਕ, ਅਗਲੇ ਕੁੱਝ ਘੰਟਿਆਂ ਦੌਰਾਨ ਪਟਿਆਲਾ, ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਦੱਸ ਦਈਏ ਕਿ, ਦੇਸ਼ ਵਿੱਚ ਭਾਰੀ ਬਾਰਿਸ਼ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਸਮੇਤ 19 ਰਾਜਾਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਰਾਜਧਾਨੀ ਦਿੱਲੀ ਵਿੱਚ ਪਿਛਲੇ 7 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਨਮੀ ਤੋਂ ਵੀ ਰਾਹਤ ਮਿਲੀ ਹੈ। ਰਾਜਧਾਨੀ ਵਿੱਚ 23 ਅਗਸਤ ਤੱਕ ਅਜਿਹਾ ਹੀ ਮੌਸਮ ਬਣਿਆ ਰਹਿਣ ਵਾਲਾ ਹੈ। ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਵਿੱਚ 20 ਅਤੇ 21 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਰਾਜਸਥਾਨ ਵਿੱਚ ਵੀ ਮੌਸਮ ਸਾਫ਼ ਰਹੇਗਾ। ਸੂਬੇ ਵਿੱਚ 21 ਅਗਸਤ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਨ੍ਹਾਂ ਰਾਜਾਂ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ
ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਯੂਪੀ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਬਿਹਾਰ, ਬੰਗਾਲ, ਕਰਨਾਟਕ, ਕੇਰਲ, ਤਾਮਿਲਨਾਡੂ, ਉੜੀਸਾ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।