ਵੱਡੀ ਖ਼ਬਰ: ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀਪੀਆਈ ਦਫ਼ਤਰ ਨੂੰ ਲਾਇਆ ਜਿੰਦਾ
ਦਲਜੀਤ ਕੌਰ , ਐੱਸ ਏ ਐੱਸ ਨਗਰ
ਪੰਜਾਬ ਭਰ ‘ਚੋ ਇੱਥੇ ਸਥਾਨਕ ਡੀਪੀਆਈ ਦਫ਼ਤਰ ਪਹੁੰਚੇ ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਨੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ.ਪੀ.ਆਈ. ਦਫਤਰ ਦੇ ਮੇਨ ਗੇਟ ਨੂੰ ਜਿੰਦਰਾ ਲਗਾ ਦਿੱਤਾ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਈਟੀਟੀ 2364 ਭਰਤੀ ਭਾਰਤ 2020 ਵਿੱਚ ਆਈ ਸੀ ਪਰ ਕੋਰਟ ਕੇਸ ਲੱਗਣ ਕਰਕੇ ਭਰਤੀ ਕਾਫੀ ਸਮੇਂ ਤੋਂ ਲਟਕ ਰਹੀ ਸੀ ਪਰ ਹੁਣ ਪਿਛਲੇ ਦੋ ਮਹੀਨਿਆਂ ਤੋਂ ਭਰਤੀ ਤੇ ਕਿਸੇ ਤਰ੍ਹਾਂ ਦਾ ਕੋਈ ਕੋਰਟ ਕੇਸ ਨਹੀਂ।
ਡਿਪਾਰਟਮੈਂਟ ਵੱਲੋਂ ਬੀਤੇ ਪਿਛਲੇ ਲਗਭਗ ਵੀਂਹ-ਪੱਚੀ ਦਿਨਾਂ ਤੋਂ ਮੈਰਿਟ ਵਿੱਚ ਆਉਣ ਵਾਲੇ ਸਾਥੀਆਂ ਦੀ ਸਿਲੈਕਸ਼ਨ ਲਿਸਟ ਜਾਰੀ ਕਰ ਦਿੱਤੀ ਗਈ ਸੀ ਪਰ ਸਰਕਾਰ ਦੀਆਂ ਨਲਾਇਕੀਆਂ ਕਾਰਨ ਬੇਰੁਜ਼ਗਾਰ ਅਧਿਆਪਕ ਹੁਣ ਤੱਕ ਸੜਕਾਂ ਤੇ ਰੁਲ ਰਹੇ ਹਨ। ਯੂਨੀਅਨ ਆਗੂਆਂ ਨੇ ਦੱਸਿਆ ਕਿ ਬੀਤੇ ਦੋ ਤੋਂ ਤਿੰਨ ਸਾਲਾਂ ਤੋਂ ਅਸੀਂ ਕੋਈ ਵੀ ਧਰਨਾ ਪ੍ਰਦਰਸ਼ਨ ਨਹੀਂ ਕੀਤਾ।
ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਹੁਣ ਤੱਕ ਅਸੀਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਜੀ ਨਾਲ ਪੰਦਰਾਂ ਤੋਂ ਵੀਹ ਬੇਸਿੱਟਾ ਮੀਟਿੰਗਾਂ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਹਰ ਵਾਰ ਲਾਰਿਆਂ ਦੀ ਪੰਡ ਮਿਲੀ। ਇਹਨਾਂ ਗੱਲਾਂ ਤੋਂ ਦੁਖੀ ਹੋ ਕੇ ਅੱਜ ਸਮੂਹ ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਰੋਸ ਧਰਨਾ ਸ਼ੁਰੂ ਕੀਤਾ।
ਯੂਨੀਅਨ ਆਗੂਆਂ ਨੇ ਕਿਹਾ ਕੀ ਜੇਕਰ ਆਪ ਸਰਕਾਰ ਸਾਡੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ
ਇਸ ਸਮੇਂ ਦੌਰਾਨ ਯੂਨੀਅਨ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ, ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪ੍ਥਿਿਵੀ ਅਬੋਹਰ, ਰਾਜਿੰਦਰ ਧੂਰੀ, ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ, ਸੁਖਜਿੰਦਰ ਸੰਗਰੂਰ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।