ਥਰਮਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਮਹਿਲਾ ਡਾਕਟਰ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ

All Latest NewsNews FlashPunjab News

 

ਪੰਜਾਬ ਨੈੱਟਵਰਕ, ਬਠਿੰਡਾ

ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਕਲਕੱਤਾ ਦੇ ਇੱਕ ਹਸਪਤਾਲ ਵਿੱਚ ਮਹਿਲਾ ਡਾਕਟਰ ਨੂੰ ਵਹਿਸ਼ੀ ਜਬਰ-ਜ਼ਨਾਹ ਉਪਰੰਤ ਕਤਲ ਕਰਨ ਦੇ ਰੋਸ਼ ਵਜੋਂ ਪਲਾਂਟ ਦੇ ਮੁੱਖ ਗੇਟ ਤੇ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਦਾ ਪੁਤਲਾ ਫੂਕ ਕੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ।

ਇਸ ਸਮੇਂ ‘ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ ਅਤੇ ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਲਕੱਤਾ ਵਿਖੇ ਆਰਜੇ ਕਾਰ ਸਰਕਾਰੀ ਮੈਡੀਕਲ ਕਾਲਜ ਦੀ ਪੋਸਟ ਗਰੈਜੂਏਟ ਸਿਖਿਆਰਥੀ ਮਹਿਲਾ ਡਾ.ਨੂੰ ਵਹਿਸ਼ੀਆਨਾ ਜ਼ਬਰ-ਜ਼ਨਾਹ ਉਪਰੰਤ ਕਤਲ ਕਰ ਦੇਣ ਦੀ ਇਹ ਘਟਨਾ ਦਿਲ ਦਹਿਲਾਉਣ ਵਾਲੀ ਘਟਨਾ ਹੈ।

ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ‘ਬੇਟੀ ਬਚਾਓ-ਬੇਟੀ ਪੜਾਓ’ ਦਾ ਦੰਭੀ ਨਾਅਰਾ ਉਭਾਰਿਆ ਜਾ ਰਿਹਾ ਹੈ,ਦੂਜੇ ਪਾਸੇ ਸਾਡੀਆਂ ਧੀਆਂ-ਭੈਣਾਂ ਦੀਆਂ ਇੱਜ਼ਤਾਂ ਨਾਲ ਸ਼ਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰ ਰੋਜ਼ ਬਲਾਤਕਾਰ/ਕਤਲ ਦੀਆਂ ਅਣਹੋਣੀਆਂ ਘਟਨਾਵਾਂ ਹੋ ਰਹੀਆਂ ਹਨ ਅਤੇ ਕੇਂਦਰ ਸਰਕਾਰ ਇਸ ਸਭ ਨੂੰ ਮੂਕ ਦਰਸ਼ਕ ਬਣਕੇ ਵੇਖ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋੰ ਮਹਿਲਾ ਡਾ.ਨਾਲ਼ ਹੋਏ ਜ਼ਬਰ-ਜ਼ਨਾਹ/ਕਤਲ ਦੇ ਸੰਬੰਧ ਵਿੱਚ ਹਜੇ ਤੱਕ ਆਪਣਾ ਮੂੰਹ ਤੱਕ ਨਹੀਂ ਖੋਲਿਆ ਗਿਆ।

ਜਦੋਂ ਕਿ ਸਮੁੱਚੇ ਦੇਸ ਲੋਕ ਮਹਿਲਾ ਡਾ.ਦੇ ਪਰਿਵਾਰ ਨੂੰ ਇਨਸਾਫ਼ ਦਿਬਾਉਣ ਦੀ ਮੰਗ ਨੂੰ ਲੈਕੇ ਸੜਕਾਂ ਤੇ ਨਿਕਲੇ ਹੋਏ ਹਨ।ਆਗੂਆਂ ਅਤੇ ਠੇਕਾ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਡਾ.ਮੋਮੀਤਾ ਦੇਬਨਾਥ ਦੇ ਕਾਤਿਲਾਂ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

 

Media PBN Staff

Media PBN Staff

Leave a Reply

Your email address will not be published. Required fields are marked *