All Latest NewsGeneralNews FlashPunjab News

ਵੱਡੀ ਖ਼ਬਰ: ਨਿਹੰਗ ਸਿੰਘਾਂ ਦੇ ਮਹੱਲੇ ਦੌਰਾਨ ਚੱਲੀਆਂ ਗੋਲੀਆਂ, ਇੱਕ ਨਿਹੰਗ ਦੀ ਮੌਤ

 

ਬਾਬਾ ਬਕਾਲਾ ਸਾਹਿਬ

ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘ ਦੇ ਮਹੱਲੇ ਦੌਰਾਨ ਚੱਲੀਆਂ ਗੋਲੀਆਂ ਦੇ ਵਿਚ ਇੱਕ ਨਿਹੰਗ ਸਿੰਘ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨਿਹੰਗ ਸਿੰਘ ਦੀ ਪਛਾਣ ਧੀਰਾ ਸਿੰਘ ਉਰਫ ਕਿੱਲੀ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ, ਰੱਖੜ ਪੁੰਨਿਆ ਮੇਲੇ ਦੇ ਸਮਾਪਮੀ ਸਮੇਂ ਨਿਹੰਗ ਸਿੰਘ ਦੇ ਵਲੋਂ ਮਹੱਲਾ ਕੱਢਿਆ ਜਾ ਰਿਹਾ ਸੀ, ਇਸੇ ਦੌਰਾਨ ਹੀ ਗੋਲੀ ਚੱਲ ਗਈ।

ਗੋਲੀ ਇਕ ਨਿਹੰਗ ਸਿੰਘ ਦੇ ਲੱਗੀ, ਜੋ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਦੌਰਾਨੇ ਇਲਾਜ਼ ਨਿਹੰਗ ਸਿੰਘ ਨੇ ਦਮ ਤੋੜ ਦਿੱਤਾ।

ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਪਹੁੰਚੀ, ਜਿਨ੍ਹਾਂ ਦੇ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *