ਸਮੂਹ ਪ੍ਰਾਇਮਰੀ ਸਕੂਲਾਂ ‘ਚ ਵਿਦਿਆਰਥੀਆਂ ਨੇ ਉਤਸੁਕਤਾ ਨਾਲ ਲਿਆ ਕੰਪੀਟੈਂਸੀ ਇਨਹੈਂਸਮੈਂਟ ਪਲਾਨ ਤਹਿਤ ਪ੍ਰੈਕਟਿਸ ਟੈਸਟ ਵਿੱਚ ਭਾਗ
ਕੰਪੀਟੈਂਸੀ ਇਨਹੈਂਸਮੈਂਟ ਪਲਾਨ ਸੰਬੰਧੀ ਟੈਸਟ ਨਾਲ ਵਿਦਿਆਰਥੀਆਂ ਦੀ ਵਿਸ਼ਾ ਵਸਤੂ ਬਾਰੇ ਵਧੇਗੀ ਸਮਝ:- ਕਮਲਦੀਪ ਕੌਰ
ਕੰਪੀਟੈਂਸੀ ਇਨਹੈਂਸਮੈਂਟ ਪਲਾਨ ਪ੍ਰੈਕਟਿਸ ਟੈਸਟ ਨਾਲ ਭਵਿੱਖ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਵੀ ਵਿਦਿਆਰਥੀ ਹੋਣਗੇ ਤਿਆਰ :- ਡੀ.ਜੀ. ਸਿੰਘ
ਪੰਜਾਬ ਨੈੱਟਵਰਕ, ਪਠਾਨਕੋਟ
ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਵਿਸ਼ੇਸ਼ ਉਪਰਾਲੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਠਾਨਕੋਟ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਦੀ ਅਗਵਾਈ ਹੇਠ ਅਤੇ ਸਮੂਹ ਬੀਪੀਓਜ਼ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਕੰਪੀਟੈਂਸੀ ਇਨਹੈਂਸਮੈਂਟ ਪਲਾਨ ਪ੍ਰੈਕਟਿਸ ਟੈਸਟ ਕਰਵਾਇਆ ਗਿਆ, ਜਿਸ ਵਿੱਚ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਟੈਸਟ ਦੇ ਨਿਰੀਖਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਟੈਸਟ ਕਰਵਾਉਣ ਲਈ ਅਧਿਆਪਕਾਂ ਦੀ ਪ੍ਰਸੰਸਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਕੰਪੀਟੈਂਸੀ ਇਨਹੈਂਸਮੈਂਟ ਪ੍ਰੈਕਟਿਸ ਟੈਸਟ ਨਾਲ ਵਿਦਿਆਰਥੀਆਂ ਵਿੱਚ ਵਿਸ਼ਾ ਵਸਤੂ ਬਾਰੇ ਸਮਝ ਵਧੇਗੀ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਅਤੇ ਓ ਐਮ ਆਰ ਸ਼ੀਟ ਵਿਭਾਗ ਵੱਲੋਂ ਮੇਲ ਰਾਹੀਂ ਉਪਲਬਧ ਕਰਵਾਈ ਗਈ ਹੈ। ਬੱਚਿਆਂ ਦਾ ਮੁਲਾਕਣ ਕਰਨ ਉਪਰੰਤ ਸਮਾਂ ਬੱਧ ਨਤੀਜਾ ਤਿਆਰ ਕਰਕੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਹੈ। ਨਤੀਜਿਆਂ ਦਾ ਮੁਲਾਂਕਣ ਕਰਕੇ ਵਿਦਿਆਰਥੀਆਂ ਦੇ ਕਮਜ਼ੋਰ ਪੱਖਾਂ ਨੂੰ ਠੀਕ ਕਰਨ ਲਈ ਅਧਿਆਪਕਾਂ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣਗੇ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਕੰਪੀਟੈਂਸੀ ਇਨਹੈਂਸਮੈਂਟ ਪਲਾਨ ਪ੍ਰੈਕਟਿਸ ਟੈਸਟ ਨਾਲ ਭਵਿੱਖ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਵਿਦਿਆਰਥੀ ਤਿਆਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਟੈਸਟ ਨੂੰ ਸਹੀ ਤਰੀਕੇ ਨਾਲ ਕਰਵਾਉਣ ਲਈ ਵਿਭਾਗ ਵੱਲੋਂ ਪਹਿਲਾਂ ਸਕੂਲ ਮੁਖੀਆਂ ਦੀ ਓਰੀਐਂਟੇਸ਼ਨ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਇਹ ਓਰੀਐਂਟੇਸ਼ਨ ਜਾਰੀ ਰਹੇਗੀ।