All Latest NewsGeneralNews FlashPunjab NewsTop BreakingTOP STORIES

BREAKING: ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

 

ਰਾਕੇਸ਼ ਨਈਅਰ, ਚੋਹਲਾ ਸਾਹਿਬ/ਤਰਨਤਾਰਨ

ਪੰਜਾਬ ਦੇ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਇੱਕ ਵੱਡੀ ਵਾਰਦਾਤ ਵਾਪਰੀ ਹੈ। ਇਥੇ ਨੌਜਵਾਨ ਦਾ ਚਿੱਟੇ ਦਿਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮੀਡੀਆ ਰਿਪੋਰਟਾਂ ਮੁਤਾਬਿਕ, ਅੱਜ ਦੁਪਹਿਰ ਕਰੀਬ 1 ਵਜੇ ਕਸਬਾ ਚੋਹਲਾ ਸਾਹਿਬ ਦੇ ਨਿਵਾਸੀ ਸਤਨਾਮ ਸਿੰਘ ਸੱਤਾ (26) ਪੁੱਤਰ ਗੁਰਦੀਪ ਸਿੰਘ ਨੂੰ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਘਰੋਂ ਬਾਹਰ ਆਉਣ ਲਈ ਕਿਹਾ ਗਿਆ।

ਜਦੋਂ ਉਹ ਆਪਣੇ ਘਰੋਂ ਬਾਹਰ ਨਿਕਲ ਕੇ ਦੱਸੀ ਜਗ੍ਹਾ ‘ਤੇ ਪੁੱਜਾ ਤਾਂ ਮੋਟਰਸਾਈਕਲ ‘ਤੇ ਸਵਾਰ ਕੁਝ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।

ਜ਼ਖ਼ਮੀ ਹਾਲਤ ਵਿੱਚ ਸਤਨਾਮ ਸਿੰਘ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਘਟਨਾ ਸਥਾਨ ਤੇ ਪਹੁੰਚ ਗਈ ਹੈ ਅਤੇ ਉਨ੍ਹਾਂ ਦੇ ਵਲੋਂ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *