ਮੁਲਾਜ਼ਮ ਜੱਥੇਬੰਦੀਆਂ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀਆਂ ਮੀਟਿੰਗਾਂ ਰੱਦ

All Latest NewsPunjab News

ਹੁਣ ਕੈਬਨਿਟ ਸਬ ਕਮੇਟੀ ਨਾਲ ਹੋਣਗੀਆਂ ਮੀਟਿੰਗਾਂ

ਦਲਜੀਤ ਕੌਰ, ਸੰਗਰੂਰ:

ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਜੋ ਮੀਟਿੰਗਾਂ ਪਹਿਲਾਂ ਮਿਤੀ 22 ਅਗਸਤ 2024 ਨੂੰ ਤੈਅ ਕਰਵਾਈਆਂ ਗਈਆਂ ਸਨ, ਹੁਣ ਇਹ ਮੀਟਿੰਗਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਬਜਾਏ ਕੈਬਨਿਟ ਸਬ ਕਮੇਟੀ ਨਾਲ ਮਿਤੀ 12 ਸਤੰਬਰ 2024 ਨੂੰ ਹੋਣਗੀਆਂ।

ਡਿਪਟੀ ਕਮਿਸ਼ਨਰ ਐੱਸ ਏ ਐੱਸ ਨਗਰ ਮੋਹਾਲੀ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਪੱਤਰ ਜਾਰੀ ਕਰਦਿਆਂ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਜਿਨ੍ਹਾਂ ‘ਚ ਪੰਜਾਬ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ, ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਮੋਰਚਾ, ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ 3704 ਅਧਿਆਪਕ ਯੂਨੀਅਨ ਪੰਜਾਬ ਨੂੰ ਕਿਹਾ ਹੈ ਕਿ ਸਬੰਧਤ ਯੂਨੀਅਨ/ਜੱਥੇਬੰਦੀ (ਕੇਵਲ 4 ਵਿਅਕੀਆਂ/ਅਹੁਦੇਦਾਰਾਂ) ਨੂੰ ਮੀਟਿੰਗ ਵਿੱਚ ਸਮੇਂ ਸਿਰ ਸ਼ਾਮਲ ਹੋਣ।

Media PBN Staff

Media PBN Staff

Leave a Reply

Your email address will not be published. Required fields are marked *