All Latest NewsNews FlashPunjab News

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਵੱਲੋਂ ਅਰਥੀ ਫੂਕ ਮੁਜ਼ਾਹਰਾ ਕਰਨ ਦਾ ਐਲਾਨ

 

ਦਲਜੀਤ ਕੌਰ, ਬਰਨਾਲਾ

ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਦਿਹਾਤੀ ਅਤੇ ਸ਼ਹਿਰੀ ਮੰਡਲ ਬਰਨਾਲਾ ਦੀ ਸਾਂਝੀ ਮੀਟਿੰਗ ਜੱਗਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪਹਿਲਾਂ 2 ਅਗਸਤ, ਫਿਰ 22 ਅਗਸਤ ਅਤੇ ਹੁਣ 12 ਸਤੰਬਰ ਨੂੰ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰਜ ਫਰੰਟ ਨਾਲ ਮੀਟਿੰਗ ਕਰਨ ਦੇ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ।

ਮੀਟਿੰਗ ਨੇ ਮਹਿਸੂਸ ਕੀਤਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਬੁਨਿਆਦੀ ਮਸਲੇ ਹੱਲ ਤਾਂ ਕੀ ਕਰਨੇ ਸਨ, ਉਨ੍ਹਾਂ ਉੱਪਰ ਗੰਭੀਰਤਾ ਨਾਲ ਵਿਚਾਰ ਕਰਨ ਨੂੰ ਵੀ ਵਿਚਾਰ ਨਹੀਂ ਹੈ। ਇਸ ਬਾਰੇ ਸਾਂਝੇ ਫਰੰਟ ਨੇ 18 ਅਗਸਤ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਸ਼ਾਲ ਰੈਲੀ ਅਤੇ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ।

ਪੰਜਾਬ ਸਰਕਾਰ ਵੱਲੋਂ ਮੀਟਿੰਗ ਅੱਗੇ ਪਾਉਣ ਦਾ ਐਲਾਨ ਕਰਨ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ। ਪੰਜਾਬ ਸਰਕਾਰ ਦੀ ਇਸ ਵਾਅਦਾ ਖਿਲਾਫੀ ਵਿਰੁੱਧ ਕੀਤੇ ਜਾਣ ਵਾਲੇ ਅਰਥੀ ਸਾੜ੍ਹ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨ ਲਈ ਪਾਵਰਕੌਮ ਦੀਆਂ ਸਾਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

ਸੂਬਾ ਆਗੂ ਸਿੰਦਰ ਧੌਲਾ, ਗੁਰਚਰਨ ਸਿੰਘ, ਮੇਲਾ ਸਿੰਘ ਕੱਟੂ, ਗੌਰੀ ਸ਼ੰਕਰ, ਮੋਹਣ ਸਿੰਘ, ਰਾਮਪਾਲ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ, ਅਬਜਿੰਦਰ ਸਿੰਘ ਆਦਿ ਆਗੂਆਂ 23 ਅਗਸਤ ਦੇ ਅਰਥੀ ਸਾੜ੍ਹ ਮੁਜ਼ਾਹਰੇ ਵਿੱਚ ਸਮੂਹ ਪੈਨਸ਼ਨਰਜ਼ ਸਾਥੀਆਂ ਨੂੰ 10.30 ਵਜੇ ਪਾਵਰਕੌਮ ਦੇ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਪਹੁੰਚਣ ਦੀ ਅਪੀਲ ਕੀਤੀ।

ਮੀਟਿੰਗ ਉਪਰੰਤ ਸਾਰੇ ਪੈਨਸ਼ਨਰਜ਼ ਸਾਥੀ ਜੁਆਇੰਟ ਫੋਰਮ, ਮੁਲਾਜ਼ਮ ਏਕਤਾ ਮੰਚ ਅਤੇ ਟੀਐੱਸਯੂ ਵੱਲੋਂ ਪਾਵਰਕੌਮ ਦੀ ਮੈਨੇਜਮੈਂਟ ਖ਼ਿਲਾਫ਼ ਕੀਤੀ ਗਈ ਰੈਲੀ ਵਿੱਚ ਸ਼ਮੂਲੀਅਤ ਕਰਦਿਆਂ 23 ਅਗਸਤ ਦੇ ਅਰਥੀ ਸਾੜ੍ਹ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

 

Leave a Reply

Your email address will not be published. Required fields are marked *