All Latest NewsPunjab News

ਪੰਜਾਬ ‘ਚ ਵੱਡੀ ਵਾਰਦਾਤ: NRI ਨੌਜਵਾਨ ਨੂੰ ਘਰੇ ਵੜ ਕੇ ਮਾਰੀਆਂ ਗੋਲ਼ੀਆਂ

 

ਚੰਡੀਗੜ੍ਹ/ ਅੰਮ੍ਰਿਤਸਰ – 

ਅੰਮ੍ਰਿਤਸਰ ਵਿੱਚ ਇੱਕ NRI ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਵਿਖੇ ਉਸ ਦੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ।

ਫਿਲਹਾਲ ਪੀੜਤ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਉਹ ਅਮਰੀਕਾ ਵਿਚ ਰਹਿੰਦਾ ਸੀ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਸੁਖਚੈਨ ਸਿੰਘ ਜਿੰਮ ਜਾਣ ਤੋਂ ਪਹਿਲਾਂ ਦੰਦਾਂ ਨੂੰ ਬੁਰਸ਼ ਕਰ ਰਿਹਾ ਸੀ।

ਉਦੋਂ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਘਰ ਅੰਦਰ ਵੜ ਗਏ। ਘਰ ਅੰਦਰ ਵੜਦਿਆਂ ਹੀ ਮੁਲਜ਼ਮ ਉਸ ਦੀ ਮਰਸਡੀਜ਼ ਕਾਰ ਦੇ ਕਾਗਜ਼ਾਤ ਦਿਖਾਉਣ ਦੀ ਮੰਗ ਕਰਨ ਲੱਗੇ। ਜਦੋਂ ਸੁਖਚੈਨ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਹਥਿਆਰ ਦਿਖਾ ਕੇ ਸੁਖਚੈਨ ਸਿੰਘ ਨੂੰ ਅੰਦਰ ਲੈ ਗਏ। ਮੁਲਜ਼ਮਾਂ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ। ਜਿਸ ਵਿੱਚੋਂ ਦੋ ਗੋਲੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਹਥਿਆਰ ਅਟਕ ਗਿਆ।

 

Leave a Reply

Your email address will not be published. Required fields are marked *