ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਦੀ ਚੇਤਾਵਨੀ! IMD ਨੇ ਜਾਰੀ ਕੀਤਾ ਅਲਰਟ
ਪੰਜਾਬ ਨੈੱਟਵਰਕ, ਚੰਡੀਗੜ੍ਹ
ਮੌਸਮ ਵਿਭਾਗ ਦੇ ਵੱਲੋਂ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਦੇ ਵੱਖ ਵੱਖ ਜ਼ਿਲਿਆਂ ਵਿੱਚ ਭਾਰੀ ਮੀਂਹ ਦੇ ਨਾਲ ਨਾਲ ਤੇਜ ਹਵਾਵਾਂ ਚਲ ਸਕਦੀਆਂ ਹਨ। ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਮੋਹਾਲੀ, ਬਠਿੰਡਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸਹਿਰ, ਰੋਪੜ, ਤਰਨਤਾਰਨ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ ਵਿਖੇ ਅਗਲੇ 3- 4 ਦਿਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ, ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿਚ ਇਨ੍ਹੀਂ ਦਿਨੀਂ ਮੋਹਲੇਧਾਰ ਮੀਂਹ ਪੈ ਰਿਹਾ ਹੈ। ਇਸ ਵੇਲੇ ਵੀ ਦੇਸ਼ ਦੇ ਕੁਝ ਹਿੱਸਿਆਂ ਜਿਵੇਂ ਕਿ, ਉਤਰ ਅਤੇ ਦੱਖਣੀ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿਚ ਮਾਨਸੂਨ ਦਾ ਦੌਰ ਜਾਰੀ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਤੇਜ਼ ਮੀਂਹ ਪੈ ਸਕਦਾ ਹੈ। 25 ਤੋਂ 26 ਅਗਸਤ ਦਰਮਿਆਨ ਮਹਾਰਾਸ਼ਟਰ, 24 ਤੋਂ 25 ਅਗਸਤ ਨੂੰ ਮੱਧ ਪ੍ਰਦੇਸ਼, 24 ਤੋਂ 26 ਅਗਸਤ ਤੱਕ ਗੁਜਰਾਤ, 24-25 ਅਗਸਤ ਨੂੰ ਛੱਤੀਸਗੜ੍ਹ ਵਿਚ, 24 ਤੋਂ 26 ਤੱਕ ਗੋਆ ਵਿਚ ਵੀ ਮੋਹਲੇਧਾਰ ਮੀਂਹ ਦਾ ਅਨੁਮਾਨ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 24 ਅਤੇ 25 ਅਗਸਤ ਨੂੰ ਤੂਫ਼ਾਨ ਨਾਲ ਤੇਜ਼ ਮੀਂਹ ਦਾ ਸਾਹਮਣਾ ਦਿੱਲੀ ਵਾਲਿਆਂ ਨੂੰ ਕਰਨਾ ਪੈ ਸਕਦਾ ਹੈ।