ਭਗਵੰਤ ਮਾਨ ਸਰਕਾਰ ਦਾ ਡਿੱਪੂ ਹੋਲਡਰਾਂ ਨੂੰ ਤੋਹਫ਼ਾ, ਕਮਿਸ਼ਨ ’ਚ ਕੀਤਾ ਵਾਧਾ
ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਡਿੱਪੂ ਹੋਲਡਰਾਂ ਦੇ ਕਮਿਸ਼ਨ ਵਿੱਚ ਵਾਧਾ ਕੀਤਾ ਗਿਆ ਹੈ। ਡਿੱਪੂ ਹੋਲਡਰਾਂ ਦੇ ਕਮਿਸ਼ਨ ਵਿੱਚ 40 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਸੂਬੇ ਦੇ 18 ਹਜ਼ਾਰ ਡਿੱਪੂ ਹੋਲਡਰ ਕਮਿਸ਼ਨ ਵਧਾਉਣ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ। ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਪ੍ਰਮੁੱਖ ਸਕੱਤਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਜਾਰੀ ਪੱਤਰ ਅਨੁਸਾਰ ਖੁਰਾਕ ਸਿਵਲ ਸਪਲਾਈ ਵਿਭਾਗ ਖਪਤਕਾਰ ਮਾਮਲੇ ਵੱਲੋਂ ਡਿੱਪੂ ਹੋਲਡਰ ਦੇ ਕਮਿਸ਼ਨ ’ਚ ਵਾਧਾ ਕੀਤਾ ਗਿਆ ਹੈ, ਇਹ ਵਾਧਾ 50 ਰੁਪਏ ਪ੍ਰਤੀ ਕੁਵਿੰਟਲ ਤੋਂ ਵਧਾ ਕੇ 90 ਰੁਪਏ ਕੀਤਾ ਗਿਆ ਹੈ, ਜੋ 1 ਅਪ੍ਰੈਲ 2024 ਤੋਂ ਲਾਗੂ ਹੋਵੇਗਾ।
ਆਲ ਇੰਡੀਆ ਫੇਅਰ ਪ੍ਰਾਈਸ ਆਫ ਡੀਲਰਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਨੇ ਸਰਕਾਰ ਵੱਲੋਂ ਕੀਤੇ ਇਸ ਵਾਧੇ ਲਈ ਦੋਵਾਂ ਸਰਕਾਰਾਂ ਦਾ ਧੰਨਵਾਦ ਕੀਤਾ।