Breaking: ਕੇਂਦਰ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ! ਹੁਣ ਨਵੀਂ ਪੈਨਸ਼ਨ ਸਕੀਮ ਦੀ ਥਾਂ ਲਾਗੂ ਹੋਵੇਗੀ ਯੂਨੀਫਾਈਡ ਪੈਨਸ਼ਨ ਸਕੀਮ
ਨਵੀਂ ਦਿੱਲੀ–
ਪੈਨਸ਼ਨ ਸਕੀਮ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਕੇਂਦਰੀ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਅਤੇ ਨਵੀਂ ਪੈਨਸ਼ਨ ਸਕੀਮ ਦੀ ਥਾਂ ਯੂਨੀਫਾਈਡ ਪੈਨਸ਼ਨ ਸਕੀਮ (ਯੂ.ਪੀ.ਐਸ.) ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਸਰਕਾਰ ਨੇ ਕਿਹਾ ਕਿ 25 ਸਾਲ ਤੋਂ ਕੰਮ ਕਰਨ ਵਾਲੇ ਕਰਮਚਾਰੀ ਨੂੰ ਪੂਰੀ ਪੈਨਸ਼ਨ ਮਿਲੇਗੀ। 23 ਲੱਖ ਕੇਂਦਰੀ ਕਰਮਚਾਰੀਆਂ ਨੂੰ UPS ਯੋਜਨਾ ਦਾ ਲਾਭ ਮਿਲੇਗਾ।
ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਸਾਲ ਤੱਕ ਸੇਵਾ ਨਿਭਾਉਣ ਵਾਲਿਆਂ ਨੂੰ 10,000 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਜੇਕਰ ਮੁਲਾਜ਼ਮਾਂ ਦੀ ਨੌਕਰੀ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਉਨ੍ਹਾਂ ਦੀਆਂ ਪਤਨੀਆਂ ਨੂੰ 60 ਫੀਸਦੀ ਪੈਨਸ਼ਨ ਦਿੱਤੀ ਜਾਵੇਗੀ। ਸਰਕਾਰ ਨੇ ਕਿਹਾ ਕਿ ਇਸ ਦਾ ਫੈਸਲਾ ਸੂਬਾ ਸਰਕਾਰ ਵੀ ਲਾਗੂ ਕਰ ਸਕਦੀ ਹੈ। ਮੁਲਾਜ਼ਮਾਂ ‘ਤੇ ਇਸ ਸਕੀਮ ਦਾ ਕੋਈ ਬੋਝ ਨਹੀਂ ਪਵੇਗਾ। ਇਹ ਸਕੀਮ 1 ਅਪ੍ਰੈਲ 2025 ਤੋਂ ਲਾਗੂ ਹੋਵੇਗੀ।
ਸਰਕਾਰ ਨੇ ਕਿਹਾ ਕਿ ਜੇਕਰ ਕਿਸੇ ਕਰਮਚਾਰੀ ਨੇ ਘੱਟੋ-ਘੱਟ 25 ਸਾਲ ਕੰਮ ਕੀਤਾ ਹੈ, ਤਾਂ ਉਸ ਨੂੰ ਸੇਵਾਮੁਕਤੀ ਤੋਂ ਪਹਿਲਾਂ ਪਿਛਲੇ 12 ਮਹੀਨਿਆਂ ਦੀ ਔਸਤ ਤਨਖਾਹ ਦਾ ਘੱਟੋ-ਘੱਟ 50 ਫੀਸਦੀ ਪੈਨਸ਼ਨ ਵਜੋਂ ਮਿਲੇਗਾ। ਜੇਕਰ ਕਿਸੇ ਪੈਨਸ਼ਨਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਮੌਤ ਸਮੇਂ ਮਿਲਣ ਵਾਲੀ ਪੈਨਸ਼ਨ ਦਾ 60 ਫੀਸਦੀ ਹਿੱਸਾ ਮਿਲੇਗਾ।
ਕੇਂਦਰੀ ਮੰਤਰੀ ਨੇ ਕਿਹਾ ਕਿ ਸਾਰੇ NPS ਲੋਕਾਂ ਨੂੰ UPS ‘ਤੇ ਜਾਣ ਦਾ ਵਿਕਲਪ ਮਿਲੇਗਾ। ਇਹ ਉਹਨਾਂ ਸਾਰਿਆਂ ‘ਤੇ ਵੀ ਲਾਗੂ ਹੋਵੇਗਾ ਜੋ NPS ਦੀ ਸ਼ੁਰੂਆਤ ਤੋਂ ਬਾਅਦ ਸੇਵਾਮੁਕਤ ਹੋ ਚੁੱਕੇ ਹਨ ਜਾਂ ਰਿਟਾਇਰ ਹੋਣ ਵਾਲੇ ਹਨ। ਇਸ ਦਾ ਬਕਾਇਆ ਸਰਕਾਰ ਅਦਾ ਕਰੇਗੀ। 2004 ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਵੀ ਇਹ ਲਾਭ ਮਿਲੇਗਾ।